Friday, October 30
Shadow

Tag: hot news

ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਉੱਕਰੀ ਹੋਈ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 14 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਿਰਫ਼ ਗੁਆਂਢੀ ਰਾਜ ਨਹੀਂ ਹਨ, ਸਗੋਂ ਖੂਨ ਅਤੇ ਭਾਈਚਾਰੇ ਦਾ ਬੰਧਨ ਸਾਂਝਾ ਕਰਦੇ ਹਨ। ਹਰਿਆਣਾ ਦੇ ਲੋਕ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ। ਪੰਜਾਬ ਵਿੱਚ ਹਾਲ ਹੀ ਵਿੱਚ ਆਈ ਕੁਦਰਤੀ ਆਫ਼ਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਮੁਸ਼ਕਲ ਵਿੱਚ ਸਨ, ਤਾਂ ਹਰਿਆਣਾ ਦੇ ਲੋਕਾਂ ਨੇ ਛੋਟੇ ਭਰਾਵਾਂ ਵਾਂਗ ਪੰਜਾਬ ਦੀ ਹਰ ਸੰਭਵ ਤਰੀਕੇ ਨਾਲ ਮਦਦ ਕੀਤੀ। ਇਹ ਸਾਡਾ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਏ ਮਾਘੀ ਮੇਲੇ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਤੇ ਇਤਿਹਾਸਕ ਸਥਾਨ ਦਾ ਦੌਰਾ ਕਰਨਾ ਉਨ੍ਹਾਂ ਲਈ ਇੱਕ ਵੱਡਾ ਸਨਮਾਨ ਸੀ। ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਉੱਕਰੀ ਹੋਈ ਹੈ। ਇੱਥੇ ਚਾਲੀ ਮੁਕਤਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ...
ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

Punjab News
ਚੰਡੀਗੜ੍ਹ/ਅੰਮ੍ਰਿਤਸਰ 14 ਜਨਵਰੀ 2026:-ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ ਵਿਖੇ 10ਵਾਂ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਮਨਾਇਆ। ਇਸ ਮੌਕੇ ਸਾਬਕਾ ਸੈਨਿਕਾਂ, ਬਹਾਦਰੀ ਅਵਾਰਡ ਜੇਤੂਆਂ, ਵੀਰ ਨਾਰੀਆਂ, ਰੱਖਿਆ ਬਲਾਂ ਦੇ ਪਰਿਵਾਰਾਂ ਅਤੇ ਵਿਧਵਾਵਾਂ ਦੀ ਅਦੁੱਤੀ ਭਾਵਨਾ ਅਤੇ ਨਿਰਸਵਾਰਥ ਯੋਗਦਾਨ ਦਾ ਸਨਮਾਨ ਕੀਤਾ ਗਿਆ। ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਹਰ ਸਾਲ 14 ਜਨਵਰੀ ਨੂੰ ਭਾਰਤ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ਼, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੀ ਸੇਵਾਮੁਕਤੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਹ ਦਿਵਸ ਹਥਿਆਰਬੰਦ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਰਮਿਆਨ ਮਜ਼ਬੂਤ ਸਥਾਈ ਸਾਂਝ ਦਾ ਪ੍ਰਤੀਕ ਹੈ। ਲੈਫਟੀਨੈਂਟ ਜਨਰਲ ਅਜੈ ਚਾਂਦਪੁਰੀਆ, ਏ.ਵੀ.ਐਸ.ਐਮ., ਵੀ.ਐਸ.ਐਮ., ਜੀ.ਓ.ਸੀ., ਵਜਰਾ ਕੋਰ ਨੇ ਆਰਮੀ ਕਮਾਂਡਰ, ਪੱਛਮੀ ਕਮਾਂਡ ਤਰਫੋਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਾਸ਼ਟਰ ਪ੍ਰਤੀ ਬੇਮਿਸਾਲ ਸੇਵਾ ਅਤੇ ਕ...

‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Crime News
ਚੰਡੀਗੜ੍ਹ, 14 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 319 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,481  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋ ਹੈਰੋਇਨ, 510 ਗ੍ਰਾਮ ਅਫੀਮ, 110 ਕਿਲੋ ਭੁੱਕੀ, 724 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

Punjab News
ਨੰਗਲ 14 ਜਨਵਰੀ ()-ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਸੇਵਾ ਦਾ ਮੌਕਾ ਮਿਲਿਆ ਹੈ, ਇਹ ਸਮੁੱਚਾ ਇਲਾਕਾ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਹਰ ਖੇਤਰ ਵਿੱਚ ਧਾਰਮਿਕ ਇਤਿਹਾਸਕ, ਪਵਿੱਤਰ ਅਸਥਾਨ ਹਨ, ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਗੁਰਧਾਮਾ ਵਿਚ ਨਮਤਸਤਕ ਹੋਣ ਦਾ ਮੌਕਾ ਮਿਲਦਾ ਹੈ ਅਤੇ ਇਨ੍ਹਾਂ ਧਾਰਮਿਕ ਅਸਥਾਨਾਂ  ਨੂੰ ਜਾਣ ਵਾਲੇ ਮਾਰਗਾਂ ਤੇ ਇਸ ਸਮੁੱਚੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਨ ਦਾ ਅਵਸਰ ਪ੍ਰਦਾਨ ਹੋਇਆ ਹੈ।     ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾ...

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

Punjab News
ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ 'ਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਰੇਣੂ ਗੁਪਤਾ ਆਪਣੇ ਪਿੱਛੇ ਇੱਕ ਪੂਰਾ ਪਰਿਵਾਰ ਛੱਡ ਗਈ ਹੈ: ਦੋ ਪੁੱਤਰ ਅਤੇ ਇੱਕ ਧੀ। ਪਰਿਵਾਰਕ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਇੱਕ ਪੁੱਤਰ ਅਤੇ ਇੱਕ ਧੀ ਵਿਆਹੀ ਹੋਈ ਹੈ, ਜਦੋਂ ਕਿ ਦੂਜਾ, ਡਾ. ਸਰ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

Punjab News
ਬਟਾਲਾ, 14 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਵਲੋਂ ਆਪਣੇ ਸਾਥੀਆਂ ਨਾਲ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੀ ਹੈ। ਅੰਮਿ੍ਤ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚ...

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

Punjab News
ਹੁਸ਼ਿਆਰਪੁਰ, 14 ਜਨਵਰੀ :-             ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ।               ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ...

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

Punjab News
ਸੰਗਰੂਰ, 14 ਜਨਵਰੀ (000) - ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪਹਿਲੀ ਵਾਰ ਉਪਰਾਂਤ ਪੌਸ਼ਟਿਕ ਆਹਾਰ ਦੀ ਸ਼ੁਰੂਆਤ ਕਰਵਾਉਣ ਦੇ ਮਹੱਤਵ ਬਾਰੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰਤਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਵਿਸਥਾਰ ਨਾਲ ਸਮਝਾਇਆ ਗਿਆ ਕਿ ਬੱਚੇ ਦੇ ਪਹਿਲੇ 1000 ਦਿਨ (ਗਰਭ ਅਵਸਥਾ ਤੋਂ 2 ਸਾਲ ਤੱਕ) ਉਸ ਦੀ ਸਰੀਰਕ, ਮਾਨਸਿਕ ਅਤੇ ਬੁੱਧੀਕ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੁੰਦੇ ਹਨ। 6 ਮਹੀਨੇ ਦੀ ਉਮਰ ਤੋਂ ਬਾਅਦ ਕੇਵਲ ਮਾਂ ਦਾ ਦੁੱਧ ਬੱਚੇ ਦੀਆਂ ਪੌਸ਼ਟਿਕ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਨਹੀਂ ਰਹਿੰਦਾ, ਇਸ ਲਈ ਉਪਰਾਂਤ ਆਹਾਰ ਦੀ ਸ਼ੁਰੂਆਤ ਕਰਨੀ ਲਾਜ਼ਮੀ ਹੁੰਦੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਮਾਵਾਂ ਨੂੰ ਘਰੇਲੂ ਤੌਰ ‘ਤੇ ਆਸਾਨੀ ਨਾਲ ਤਿਆਰ ਹੋ ਸਕਣ ਵਾਲੇ ਪੌਸ਼ਟਿਕ ਭੋਜਨ ਜਿਵੇਂ ਕਿ ਦਲੀਏ, ਸਬਜ਼ੀਆਂ ਵਾਲੀ ਖਿਚੜੀ, ਦ...

ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

Punjab News
ਮਾਲੇਰਕੋਟਲਾ, 14 ਜਨਵਰੀ:-                ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ।      ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ&nb...

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 14 ਜਨਵਰੀ 2026:=ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮਕਾਨ ਉਸਾਰੀ ਅਤੇ ...