ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ
ਲੁਧਿਆਣਾ, 8 ਜਨਵਰੀ:- ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ।
ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ਼ਾਸਨ...








