Friday, October 30
Shadow

Tag: hot news

ਨੌਜਵਾਨ ਖੇਡਾਂ ਰਾਹੀਂ ਵਿਕਸਤ ਭਾਰਤ ਦੀ ਨੀਂਹ ਮਜ਼ਬੂਤ ​​ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ

Haryana
ਚੰਡੀਗੜ੍ਹ, 27 ਦਸੰਬਰ – ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਜੀਵਨ ਮੁੱਲਾਂ ਨੂੰ ਪੈਦਾ ਕਰਕੇ ਖੇਡ ਸੱਭਿਆਚਾਰ ਨੂੰ ਇੱਕ ਜਨ ਲਹਿਰ ਵਿੱਚ ਬਦਲਣ ਦੀ ਇੱਕ ਮਹੱਤਵਪੂਰਨ ਪਹਿਲ ਵਜੋਂ ਅੱਜ ਗੁਰੂਗ੍ਰਾਮ ਵਿੱਚ ਸੰਸਦ ਖੇਡ ਮਹੋਤਸਵ ਦਾ ਉਦਘਾਟਨ ਕੀਤਾ ਗਿਆ। ਕੇਂਦਰੀ ਮੰਤਰੀ ਅਤੇ ਸਥਾਨਕ ਸੰਸਦ ਮੈਂਬਰ ਰਾਓ ਇੰਦਰਜੀਤ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 38 ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਤਿੰਨ ਦਿਨਾਂ ਖੇਡ ਉਤਸਵ ਦਾ ਉਦਘਾਟਨ ਕੀਤਾ। ਕੇਂਦਰੀ ਮੰਤਰੀ ਦੇ ਸਮਾਗਮ ਸਥਾਨ 'ਤੇ ਪਹੁੰਚਣ 'ਤੇ, ਉਨ੍ਹਾਂ ਦਾ ਸਵਾਗਤ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਅਜੈ ਕੁਮਾਰ ਨੇ ਕੀਤਾ। ਉਦਘਾਟਨੀ ਸਮਾਰੋਹ ਵਿੱਚ ਪਟੌਦੀ ਵਿਧਾਇਕ ਸ਼੍ਰੀਮਤੀ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਸ਼੍ਰੀ ਮੁਕੇਸ਼ ਸ਼ਰਮਾ, ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਨਾ ਕੁਮਾਰ, ਅਤੇ ਕੋਸਲੀ ਦੇ ਵਿਧਾਇਕ ਸ਼੍ਰੀ ਅਨਿਲ ਯਾਦਵ ਸਮੇਤ ਹੋਰ ਪਤਵੰਤੇ ਸ਼ਾਮਲ ਸਨ। ਨੌਜਵਾਨ ਖੇਡਾਂ ਰਾਹੀਂ ਵਿਕਸਤ ਭਾਰਤ ਦੀ ਨੀਂਹ ਮਜ਼ਬੂਤ ​​ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਰਾਓ ਇੰਦਰਜੀਤ ਸ...

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

Punjab News
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰ...

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 27 ਦਸੰਬਰ 2025:- ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ 'ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ। ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ...

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ...

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 27 ਦਸੰਬਰ:- ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲ...

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

Local news
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ  ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ...

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

Chandigarh
ਚੰਡੀਗੜ੍ਹ, 27 ਦਸੰਬਰ:- ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Punjab News
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂ...