ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ
ਚੱਬੇਵਾਲ/ਹੁਸ਼ਿਆਰਪੁਰ, 24 ਸਤੰਬਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲ਼ਾਭਪਾਤਰੀਆਂ ਨੂੰ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ।
ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਅਤੇ ਪਿੰਡ ਭਾਮ ਵਿਖੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪਣ ਸਮੇਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਸਤੰਬਰ 2026 ...








