Friday, October 30
Shadow

Tag: hot news

ਊਰਜਾ ਮੰਤਰੀ ਅਨਿਲ ਵਿਜ ਨੇ ਬਿਆਨ ਦਰਜ ਕਰਨ ਵਿੱਚ ਦੇਰੀ ਲਈ ਏਐਸਆਈ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ

Haryana
ਚੰਡੀਗੜ੍ਹ, 12 ਦਸੰਬਰ - ਹਰਿਆਣਾ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਕੈਥਲ ਵਿੱਚ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ, ਮਜਬੂਰਨ ਖੁਦਕੁਸ਼ੀ ਦੇ ਮਾਮਲੇ ਵਿੱਚ ਪੀੜਤਾ ਦੇ ਬਿਆਨ ਦਰਜ ਕਰਨ ਵਿੱਚ ਦੇਰੀ ਕਰਨ ਲਈ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏਡੀਸੀ) ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ। ਉਨ੍ਹਾਂ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਧੋਖਾਧੜੀ ਦੇ ਮਾਮਲੇ ਨੂੰ ਕਰਨਾਲ ਤਬਦੀਲ ਕਰਨ ਅਤੇ ਬਾਅਦ ਵਿੱਚ ਰੱਦ ਕਰਨ ਦੀ ਜਾਂਚ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਕ ਸ਼ਿਕਾਇਤਾਂ ਦਾ ਹੱਲ ਬਿਨਾਂ ਢਿੱਲ-ਮੱਠ ਤੋਂ ਨਾ ਕੀਤਾ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਕੁੱਲ 17 ਮਾਮਲਿਆਂ 'ਤੇ ਚਰਚਾ ਕੀਤੀ ਗਈ। ਇੱਕ ਜੋੜੇ ਦੀ ਸ਼ਿਕਾਇਤ ਤੋਂ ਬਾਅਦ, ਇੱਕ ਦੋਸ਼ੀ ਨੂੰ ਆਪਣੀ ਧੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱ...

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

Punjab News
ਫਾਜ਼ਿਲਕਾ 12 ਦਸੰਬਰ- ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 05 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।ਬੱਚਿਆਂ ਦੇ ਪਰਿਵਾਰਾਂ ਅਤੇ ਸਕੂ...

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Punjab News
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ। ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ...

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

Punjab News
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦ...

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 12 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Breaking News
ਚੰਡੀਗੜ੍ਹ, 12 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ 'ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ...

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

Breaking News
ਚੰਡੀਗੜ੍ਹ, 12 ਦਸੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਹਨਾਂ ਨੇ ਮੁੱਖ ਮੰਤਰੀ ਨੂੰ ਕਮਿਸ਼ਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ।   ਸ. ਗੜ੍ਹੀ ਨੇ ਇਸ ਮੁਲਾਕਾਤ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਮਿਸ਼ਨ ਦੇ ਕੰਮਕਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਕਮਿਸ਼ਨ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਲਿਖਤੀ ਰਿਪੋਰਟ ਪੇਸ਼ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਹ ਰਿਪੋਰਟ ਜਲਦ ਹੀ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ ਜਾਵੇਗੀ। ਸ. ਗੜ੍ਹੀ ਨੇ ਦੱਸਿਆ ਕਿ ਇਸ ਮੌ...

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

Breaking News
ਚੰਡੀਗੜ੍ਹ, 12 ਦਸੰਬਰ 2025:- ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ "ਚੋਣ ਅਬਜ਼ਬਰ" ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 12 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣI...

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

Punjab News
ਧੂਰੀ/ਸੰਗਰੂਰ, 12 ਦਸੰਬਰ:- ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ। ਚੋਣ ਰੈਲੀਆਂ ਵਿੱਚ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪਿੰਡਾਂ ਦੇ ਵਿਕਾਸ ਲਈ ਸਭ ਤੋਂ ਅਹਿਮ ਹੁੰਦੀਆਂ ਹਨ, ਕਿਉਂਕਿ ਸਰਕਾਰ ਦੀਆਂ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਲਾਗੂ ਕਰਨ ਅਤੇ ਵਿਕਾਸ ਲਈ ਫ਼ੰਡਾਂ ਨੂੰ ਲਿਆਉਣ ਲਈ ਤਜਵੀਜ਼ਾਂ ਬਣਾਉਣ ਲਈ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੁੱਖ ਭੂਮਿਕਾ ਨਿਭਾਉਂਦੀਆਂ ਹਨ...