Friday, July 31
Shadow

Tag: hot news

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
*ਚੰਡੀਗੜ੍ਹ, 25 ਜੂਨ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

Local news
ਚੰਡੀਗੜ੍ਹ, 25 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ। ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ...
ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ

ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ

Local news
ਫ਼ਰੀਦਕੋਟ, 25 ਜੂਨ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ , ਡੀ.ਆਈ.ਜੀ ਸੁਰਿੰਦਰ ਸਿੰਘ ਮੰਡ ਆਈ ਪੀ.ਐਸ. ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਉਸਾਰੂ ਅਤੇ ਉੱਚੀ ਸੋਚ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਅਤੇ ਅੱਗੇ ਭਵਿੱਖ ਵਧੀਆ ਬਣਾਉਣ ਲਈ ਵੱਖ-ਵੱਖ ਸੁਧਾਰ ਵਾਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਅਤੇ ਰੇਡੀਓ ਵਰਗੀਆਂ ਸਹੂਲਤਾਂ ਕੈਦੀਆਂ ਨੂੰ ਗਿਆਨ, ਸਿੱਖਿਆ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ...

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਆਸਾ ਬੁੱਟਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐੱਫ਼.ਪੀ.ਓਜ਼.) ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇੱਕੋ ਫਸਲ ਉਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾਂਦੀ ਹੈ, ਇਸ ਲਈ ਮਿੱਟੀ ਦੀ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵ...

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ...

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

Local news
ਫ਼ਿਰੋਜ਼ਪੁਰ, 25 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜੈਵਿਕ ਖਾਦਾਂ ਬਾਰੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਦੌਰਾਨ ਡਾ. ਸਿਮਰਨਜੀਤ ਕੌਰ ਨੇ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਹਨਾਂ 'ਖੇਤ ਬਚਾਓ ਅਭਿਆਨ' ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਾਕਾਰੀ ਸਾਂਝੀ ਕਰਦਿਆਂ ਬੀਜ ਅਤੇ ਪਨੀਰੀ ਸੋਧ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਰੋਕਥਾਮ ਬਾਰੇ ਚਾਨਣਾ ਪਾਇਆ। ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਨੂੰ ਤਰਜੀਹ ਦੇਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਜੈਵਿਕ ਖੇਤੀ ਵਿੱਚ ਰੂੜੀ ਦੀ ਖਾਦ, ਅਰਿੰਡ ਦੀ ਖਲ, ਵਰਮੀਕੰਪੋਸ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇ...

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

Punjab News, Punjab Politics
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿ...

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ। ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ...