ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ ਧਰਮ ਦੇ ਨਾਮ 'ਤੇ ਲੋਕਾਂ ਨੂੰ ਗੁਮਰਾਹ ਅਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੋਲ ਸਾਡੀ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ, ਉਹ ਹੁਣ ਮਨਘੜਤ ਪ੍ਰਚਾਰ ਰਾਹੀਂ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਨਾਨਕ ਨਾਮ ਲੇਵਾ ਸੰਗਤ ਦੀ ਸੂਝ-ਬੂਝ ਵਿੱਚ ਪੂਰਾ ਵਿਸ਼ਵਾਸ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ ਅਤੇ ਉਹ ਅੰਤਿਮ ਫੈਸਲਾ ਸੰਗਤ 'ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਧਿਆਨ ਲੋਕਾਂ ਨੂੰ ਬਿਜਲੀ, ਪਾਣੀ, ਸੜਕਾਂ, ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਅਤੇ ਰੋਜ਼ਗਾਰ ਵਰਗੀਆਂ ਸਹੂਲਤਾਂ ਦੇਣ ‘ਤੇ ਕੇਂਦਰਤ ...

