1994 ਦੇ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸਦੇ ਹਿੱਸੇ ਦਾ ਪਾਣੀ ਉਪਲਬਧ ਕਰਾਉਣ ‘ਤੇ ਬਣੀ ਸਹਿਮਤੀ, ਸੋਮਵਾਰ ਨੂੰ ਐਮ.ਓ.ਯੂ. ‘ਤੇ ਹੋਣਗੇ ਹਸਤਾਖਰ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 23 ਜੂਨ- ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਦੋਵਾਂ ਰਾਜਾਂ ਨਾਲ ਸਬੰਧਤ ਜਲ ਸਰੋਤਾਂ, ਸਿੰਚਾਈ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ।
ਮੀਟਿੰਗ ਦੌਰਾਨ ਸਾਲ 1994 ਵਿੱਚ ਹੋਏ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਦੇ ਤਹਿਤ ਰਾਜਸਥਾਨ ਦੇ ਹਿੱਸੇ ਦੇ ਪਾਣੀ ਦੀ ਸਪਲਾਈ ਦੇ ਵਿਸ਼ੇ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਸਬੰਧੀ ਫੈਸਲਾ ਲਿਆ ਗਿਆ ਕਿ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸਦਾ ਨਿਰਧਾਰਤ ਪਾਣੀ ਪਾਈਪਲਾਈਨ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਇਸ ਵਿਸ਼ੇ 'ਤੇ ਸੋਮਵਾਰ ਨੂੰ ਐਮ.ਓ.ਯੂ. 'ਤੇ ਹਸਤਾਖਰ ਕੀਤੇ ਜਾਣਗੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ...








