ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ
ਸੁਨਾਮ, 23 ਜੂਨ: ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦ...








