ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ
ਚੰਡੀਗੜ੍ਹ, 24 ਜੁਲਾਈ :
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ।
ਕੈਂਸਰ ਦਾ ਪਤਾ ਲੱਗਣਾ ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ ਇਹ ਡਰ ਉਸ ਵੇਲੇ ਹੋਰ ਵੀ ਵਧ ਜਾਂਦਾ ਹੈ, ਜਦੋਂ ਅਗਲਾ ਸਵਾਲ ਸਿਰਫ਼ ਇਹ ਨਹੀਂ ਹੁੰਦਾ ਕਿ “ਕੀ ਇਸ ਬੀਮਾਰੀ ਦਾ ਇਲਾਜ ਸੰਭਵ ਹੈ?”, ਸਗੋਂ ਇਹ ਵੀ ਹੁੰਦਾ ਹੈ ਕਿ “ਕੀ ਅਸੀਂ ਇਲਾਜ ਦਾ ਖ਼ਰਚ ਝੱਲ ਸਕਾਂਗੇ?” ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇਸੇ ਚਿੰਤਾ ਨੂੰ ਦੂਰ ਕਰਨ ਦਾ ਯਤਨ ਕਰ ਰਹੀ ਹੈ।
ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ, 18 ਜੁਲਾਈ 2026 ਤੱਕ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ; ਜਿਸ ’ਤੇ ਸਰਕਾਰ ਨੇ ਕੁੱਲ 20.22 ਕਰੋੜ ਰੁਪਏ ਖ਼...








