Friday, October 30
Shadow

Tag: hot news

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

Breaking News
ਚੰਡੀਗੜ੍ਹ, 13 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖਾਂਗੇ। ਇਸ ਮੌਕੇ ਦੇ ਕੁਝ ਪਲਾਂ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, “ਅੱਜ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤ...

ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

Local news
ਲੁਧਿਆਣਾ, 13 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ  ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਮੁੱਖ ਤੌਰ ’ਤੇ ਨਗਰ ਨਿਗਮ, ਲੁਧਿਆਣਾ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ  ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ , ਅਫਸਰ ਅਤੇ ਹੋਰ ਵੱਖ - ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ। ਵਿਧਾਇਕ ਗਰੇਵਾਲ ਨ...

16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ

Local news
ਅੰਮ੍ਰਿਤਸਰ, 13 ਸਤੰਬਰ (      ) - ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ `ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ `ਹਮਾਰੇ ਰਾਮ` ਦਾ ਮੰਚਨ ਕੀਤਾ ਜਾਵੇਗਾ। ਇਸ ਨਾਟਕ ਦੇ ਇੱਕ ਦਿਨ ਵਿੱਚ ਦੋ ਸ਼ੋਅ ਹੋਣਗੇ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਪ੍ਰਨਵ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ 12 ਸ਼ਹਿਰਾਂ ਵਿੱਚ `ਹਮਾਰੇ ਰਾਮ` ਨਾਟਕ ਦੀਆਂ 41 ਪੇਸ਼ਕਾਰੀਆਂ ਰਾਹੀਂ ਰਾਮਾਇਣ ਦੇ ਇਤਿਹਾਸਕ ਮਹਾਂਕਾਵ...

ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ

Local news
ਲੰਬੀ, 13 ਸਤੰਬਰ-  ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਸਮੂਹ ਵਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੰਡੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ। ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀ...

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ

Local news
ਮੋਰਿੰਡਾ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਅੱਜ ਲੁਠੇੜੀ ਸਕੂਲ ਦੇ ਖੇਡ ਮੈਦਾਨ ਵਿੱਚ ਦੂਜੇ ਦਿਨ ਵੀ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਜਾਰੀ ਰਹੇ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਨੂੰ ਪੂਰੀ ਤਰ੍ਹਾਂ ਜੋਸ਼ ਨਾਲ ਭਰ ਦਿੱਤਾ। ਇਸ ਮੌਕੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦ...

ਅਮਨ ਅਰੋੜਾ ਨੇ ਕਿਹਾ—“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ”

Punjab News
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ:ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਇੱਕ ਨਵਾਂ ਅਤੇ ਸੁਖਾਵਾਂ ਮਾਹੌਲ ਬਣ ਗਿਆ, ਜਦੋਂ ਸ੍ਰੀ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ।ਇਸ ਮੌਕੇ ਸਭ ਤੋਂ ਖਾਸ ਗੱਲ ਇਹ ਰਹੀ ਕਿ ਧਰਨੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਤਹਿਤ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਅਤੇ ਬੈਰੀਕੇਡਿੰਗ ਦੀ ਵਿਵਸਥਾ ਮੌਜੂਦ ਹੋਣ ਦੇ ਬਾਵਜੂਦ ਸ੍ਰੀ ਅਮਨ ਅਰੋੜਾ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ “ਕੋਈ ਬੈਰੀਕੇਡਿੰਗ ਨਹੀਂ ਲਾਉਣੀ ਅਤੇ ਪਾਣੀ ਦੀਆਂ ਬੁਛਾੜਾਂ ਵਾਲੀ ਗੱਡੀ ਦੀ ਵਰਤੋਂ ਨਹੀਂ ਕਰਨੀ। ਇਹ ਸਾਰੇ ਮੇਰੇ ਭਰਾ ਹਨ। ਮੈਂ ਖੁਦ ਇਨ੍ਹਾਂ ਨਾਲ ਬੈਠ ਕੇ ਗੱਲ ਕਰਾਂਗਾ ਅਤੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ।”ਮੰਤਰੀ ਦੇ ਇਸ ਰਵੱਈਏ ਨਾਲ ਧਰਨੇ ਵਾਲੀ ਥਾਂ ’ਤੇ ਮੌਜੂਦ ਮੁਲਾਜ਼ਮਾਂ ਵਿੱਚ ਵੀ ਸਕਾਰਾਤਮਕ ਭਾਵਨਾ ਦੇਖਣ ਨੂੰ ਮਿਲੀ। ...

ਹਲਕਾ ਸੁਨਾਮ ਵਿਖੇ ਖੋਲੀ ਜਾਵੇਗੀ ਸਾਈਕਲਿੰਗ ਦੀ ਪੀ.ਆਈ.ਐੱਸ. ਰਿਹਾਇਸ਼ੀਅਕੈਡਮੀ: ਅਮਨ ਅਰੋੜਾ

Punjab News
ਸੰਗਰੂਰ, 13 ਸਤੰਬਰ: ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੰਗਰੂਰ ਵਿਖੇ ਕਰਵਾਈ ਗਈ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ (ਰੋਡ)-2026’ ਐਤਵਾਰ ਨੂੰ ਰੋਡ ਰੇਸ ਮੁਕਾਬਲਿਆਂ ਅਤੇ ਜੇਤੂ ਖਿਡਾਰਨਾਂ ਦੇ ਸਨਮਾਨ ਨਾਲ ਸਫਲਤਾਪੂਰਵਕ ਸੰਪੰਨ ਹੋ ਗਈ। ਸਮਾਪਤੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਮਹਿਲਾ ਸਾਈਕਲਿਸਟਾਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਹਲਕਾ ਸੁਨਾਮ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ. ਆਈ.ਐੱਸ.) ਦੀ ਸਾਈਕਲਿੰਗ ਦੀ ਰਿਹਾਇਸ਼ੀ ਅਕੈਡਮੀ ਖੋਲ੍ਹੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਈਕਲਿੰਗ ਵਰਗੀ ਸਖ਼ਤ ਅਤੇ ਚੁਣੌਤੀਪੂਰਨ ਖੇਡ ਵਿੱਚ ਲੜਕੀਆਂ ਦੀ ਵਧ ਰਹੀ ਭ...

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

Breaking News, Punjab News
ਚੰਡੀਗੜ੍ਹ, 14 ਸਤੰਬਰ- ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ, "ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਐਕਸ 'ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਸ਼ਹਾਦਤ ਦਿਵਸ 'ਤੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ। ਇਸ ਸੂਰਬੀਰ ਪ੍ਰਤੀ ਸਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਖੇਤਾਂ ਤੱਕ ਪੁੱਜੀ; ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ/ਸੰਗਰੂਰ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ ਲੋਕ ਅਰਪਣ ਕੀਤਾ।ਗੋਇਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸਿਰਫ਼ ਨਹਿਰਾਂ ਵਿੱਚ ਵਗਦਾ ਦੇਖਣ ਦੀ ਥਾਂ ਉਸ ਨੂੰ ਕਿਸਾਨ ਦੇ ਖੇਤ ਦੀ ਆਖ਼ਰੀ ਟੇਲ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਟੇਲ ’ਤੇ ਬੈਠੇ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣਾ ਹੀ ਅਜਿਹੇ ਪ੍ਰੋਜੈਕਟਾਂ ਦੀ ਅਸਲ ਸਫਲਤਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਪਾਣੀ ਦੀ ਸੰਭਾਲ ਲਈ ਇਸ ਦਿਸ਼ਾ ਵਿੱਚ ਕੰਮ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ, “ਟੇਲ ’ਤੇ ਪਾਣੀ ਦੀ ਧਾਰ ਸਿਰਫ਼ ਖੇਤ ਨੂੰ ਨਹੀਂ ਸਿੰਜਦੀ, ਇਹ ਕਿਸਾਨ ਦੀ ਆਸ ਨੂੰ ਵੀ ਸ...

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

Punjab News
ਚੰਡੀਗੜ੍ਹ, 13 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 236ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 335 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,363 ਹੋ ਗਈਆਂ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 18 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸ...