30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 22 ਜੂਨ: ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ।
ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਹ ਨਿਰਦੇਸ਼ ਸੂਬਾ ਪੱਧਰੀ ਸੁਰੱਖਿਆ ਆਡਿਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿੱਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆ...








