ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ
ਹੁਸ਼ਿਆਰਪੁਰ, 20 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬੰਧਤ ਨਗਰ ਨਿਗਮ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 22 ਜੂਨ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 22, 23 ਅਤੇ 24 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, ਜਦਕਿ 25 ਜੂਨ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। 26 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ ਅਤੇ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1,34,000 ਵੋਟਰ...








