ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ – ਮੁੱਖ ਮੰਤਰੀ
ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਗਾਮੀ ਵਿਧਾਨਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਮਲ ਖਿੜੇਗਾ। ਹਰਿਆਣਾ ਵਿੱਚ ਡਬਲ ਇੰਜਣ ਦੀ ਸਰਕਾਰ ਜੋ ਹਰ ਵਰਗ ਲਈ ਭਲਾਈਕਾਰੀ ਯੋਜਨਾਵਾਂ ਚਲਾ ਰਹੀ ਹੈ, ਉਸਦੀ ਚਰਚਾ ਪੰਜਾਬ ਵਿੱਚ ਵੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਸਿਰਫ਼ ਵੱਡੀਆਂ-ਵੱਡੀਆਂ ਗੱਲਾਂ ਕਰਕੇ ਵੋਟਾਂ ਹਾਸਲ ਕੀਤੀਆਂ ਹਨ ਅਤੇ ਹੁਣ ਉੱਥੋਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਉਨ੍ਹਾਂ ਦੇ ਹਾਲ 'ਤੇ ਛੱਡ ਦਿੱਤਾ ਹੈ, ਪਰ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਮ ਲੋਕ ਭਾਜਪਾ ਦੀਆਂ ਭਲਾਈਕਾਰੀ ਨੀਤੀਆਂ ਤੋਂ ਲਾਭ ਲੈ ਰਹੇ ਹਨ। ਇੱਕ ਸੁਆਲ ਦੇ ਜਵਾਬ ਵਿੱ...








