ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
ਚੰਡੀਗੜ੍ਹ , 18 ਜੂਨ: ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧਦਿਆਂ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਪਤਾ ਲਗਾਉਣ ਤੋੰ ਲੈ ਕੇ ਹੋਰਨਾਂ ਰਾਜਾਂ ਨਾਲ ਸਾਂਝੇ ਆਪ੍ਰੇਸ਼ਨਾਂ ਨੂੰ ਅੰਜਾਮ ਦੇਣ ਤੱਕ, ਪੰਜਾਬ ਪੁਲਿਸ ਨੇ ਅਜਿਹੇ ਗਿਰੋਹਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਦਾ ਲੱਕ ਤੋੜਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ । ਖੁਫ਼ੀਆ ਜਾਣਕਾਰੀ ਜੁਟਾਉਣ ਸਬੰਧੀ ਨੈੱਟਵਰਕ ਵਿਕਸਿਤ ਕਰਨ ਅਤੇ ਸਾਂਝੀਆਂ ਕਾਰਵਾਈਆਂ ਵਿੱਢਣ ਦੇ ਨਾਲ-ਨਾਲ ਪੁਲਿਸ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਅਪਰਾਧੀ ਭੂਗੋਲਿਕ ਸਰਹੱਦਾਂ ਦਾ ਫ਼ਾਇਦਾ ਨਾ ਉਠਾ ਸਕਣ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਆਪਣੇ ਮਕਸਦ ਪ੍ਰਤੀ ਪੂਰੀ ਤਰ੍ਹਾਂ ਸਪੱਸ਼ਟ ਹਾਂ—ਅਪਰਾਧੀ ਇੱਥੇ ਅਪਰਾਧ ਕਰਕੇ ਬਚ ਨਹੀਂ ਸਕਦੇ। ਪੰਜਾਬ ਪੁਲਿਸ ਉਨ੍ਹਾਂ ਨੂੰ ਹਰ ਹੀਲੇ ਕਾ...








