Saturday, August 1
Shadow

Tag: hot news

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

Local news
ਤਰਨ ਤਾਰਨ, 16 ਜੂਨ :       ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ...
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

Local news
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਕੈਬਨ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

Punjab News
ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ-ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 19 ਜੂਨ 2026  ਨੂੰ ਪਿੰਡ ਮਿਓਂਵਾਲ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ।...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Punjab News
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

Punjab News
ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ। ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱ...
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

Punjab News
ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ...
ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿੱਚ 67,563 ਸਰਕਾਰੀ ਨੌਕਰੀਆਂ ਦੇਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੇ ਵਿਸ਼ਵਾਸ ਨੂੰ ਬਹਾਲ ਕੀਤਾ ਹੈ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਵੱਲੋਂ ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਪਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪ੍ਰੀਖਿਆ ਵਿਵਾਦਾਂ ਨਾਲ ਪੰਜਾਬ ਦੇ ਭਰਤੀ ਰਿਕਾਰਡ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ...
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

Breaking News
ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ, "ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ। ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ...
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਗ੍ਰਹਿ ਸਕੱਤਰ ਨੀਲਿਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਮੀਟਿੰਗਾਂ ਦੌਰਾਨ ਮੰਤਰੀ ਚੀਮਾ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਨਾਲ ਸਬੰਧਤ ਮਾਮਲਾ ਜਲਦ ਤੋਂ ਜਲਦ ਅੰਤਿਮ ਪ੍ਰਵ...
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 16 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ।ਇਸ ਘਟਨਾ ਨੂੰ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਅਹੁਦੇਦਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉਚ ਮੰਨਦੇ ਹਨ ਅਤੇ ਸਤਿਕਾਰ ਵਜੋਂ ਇਸ ਦੀ ਅਥਾਰਟੀ ਅੱਗੇ ਪੂਰੀ ਨਿਮਰਤਾ ਨਾਲ ਸਿਰ ਝੁਕਾਉਂਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦੀ ਪ੍ਰਵਾਹ ਕੀਤੇ ਬਿਨਾਂ...