ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ
ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।
ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ।
ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿ...








