ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ।
ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਸ੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।
ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟ...








