ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’
ਮਾਲੇਰਕੋਟਲਾ, 28 ਅਗਸਤ: ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇ...








