5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 22 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨ...








