Sunday, August 2
Shadow

Tag: latest news

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

Punjab News
ਚੰਡੀਗੜ੍ਹ, 05 ਜੂਨ 2026:- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

Breaking News
ਚੰਡੀਗੜ੍ਹ; 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸ...
ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

Punjab News
ਚੰਡੀਗੜ੍ਹ, 5 ਜੂਨ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾ...
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

Punjab News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ। ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾ...
ਟੀਮ ਇੰਡੀਆ ਨੂੰ ਵੱਡਾ ਝਟਕਾ: ਵਿਰਾਟ ਕੋਹਲੀ ਵਨਡੇ ਸੀਰੀਜ਼ ਤੋਂ ਬਾਹਰ

ਟੀਮ ਇੰਡੀਆ ਨੂੰ ਵੱਡਾ ਝਟਕਾ: ਵਿਰਾਟ ਕੋਹਲੀ ਵਨਡੇ ਸੀਰੀਜ਼ ਤੋਂ ਬਾਹਰ

Sports
Virat Kohli Ruled Out: ਅਫਗਾਨਿਸਤਾਨ ਵਿਰੁੱਧ ਵਨਡੇ ਸੀਰੀਜ਼ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਰਿਪੋਰਟ ਦਿੱਤੀ ਹੈ ਕਿ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਹੈਮਸਟ੍ਰਿੰਗ ਸੱਟ ਕਾਰਨ ਇਸ ਤਿੰਨ ਮੈਚਾਂ ਦੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਹਾਲਾਂਕਿ, ਬੀਸੀਸੀਆਈ ਨੇ ਅਜੇ ਤੱਕ ਇਸ ਸੀਰੀਜ਼ ਲਈ ਕੋਹਲੀ ਦੇ ਬਦਲ ਦੀ ਪੁਸ਼ਟੀ ਨਹੀਂ ਕੀਤੀ ਹੈ। ਕੋਹਲੀ ਨੂੰ ਇਹ ਸੱਟ ਕਦੋਂ ਲੱਗੀ? ਕੋਹਲੀ ਨੂੰ ਇਹ ਸੱਟ ਆਈਪੀਐਲ 2026 ਦੇ ਫਾਈਨਲ ਦੌਰਾਨ ਲੱਗੀ ਸੀ, ਜਦੋਂ ਉਸਨੇ ਗੁਜਰਾਤ ਟਾਈਟਨਜ਼ ਵਿਰੁੱਧ ਆਰਸੀਬੀ ਨੂੰ 156 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਵਿੱਚ ਮਦਦ ਕਰਦੇ ਹੋਏ 75 ਦੌੜਾਂ ਦੀ ਸ਼ਾਨਦਾਰ ਅਜੇਤੂ ਪਾਰੀ ਖੇਡੀ ਸੀ। ਮੈਚ ਦੌਰਾਨ, ਕੋਹਲੀ ਵਿਕਟਾਂ ਦੇ ਵਿਚਕਾਰ ਦੌੜਦੇ ਸਮੇਂ ਕੁਝ ਬੇਅਰਾਮੀ ਮਹਿਸੂਸ ਕਰਦੇ ਦਿਖਾਈ ਦਿੱਤੇ, ਜਿਸ ਕਾਰਨ ਟੀਮ ਤੋਂ ਕਈ ਵਾਰ ਡਾਕਟਰੀ ਸਹਾਇਤਾ ਦੀ ਲੋੜ ਪਈ। ਇਹ ਧਿਆਨ ਦੇਣ ਯੋਗ ਹੈ ਕਿ ਅਫਗਾਨਿਸਤਾਨ ਇਸ ਸਮੇਂ ਇੱਕ ਟੈਸਟ ਮੈਚ ਅਤੇ ਤਿੰਨ ਵਨਡੇ ਖੇਡਣ ਲਈ ਭਾਰਤ ਦਾ ਦੌਰਾ ਕਰ ਰਿਹਾ ਹੈ। ਇਹ ਟੈਸਟ ਮੈਚ 6 ਜੂਨ ਤੋਂ...
ਗਰਭਵਤੀ ਹੋਣ ‘ਤੇ ਕਿਹੜੇ ਸ਼ੁਰੂਆਤੀ ਸੰਕੇਤ ਨਜ਼ਰ ਆਉਣ ਲੱਗਦੇ ਹਨ? ਕਰ ਲਓ ਪਹਿਚਾਣ

ਗਰਭਵਤੀ ਹੋਣ ‘ਤੇ ਕਿਹੜੇ ਸ਼ੁਰੂਆਤੀ ਸੰਕੇਤ ਨਜ਼ਰ ਆਉਣ ਲੱਗਦੇ ਹਨ? ਕਰ ਲਓ ਪਹਿਚਾਣ

Health
ਗਰਭ ਅਵਸਥਾ ਹਰ ਔਰਤ ਦੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਹੁੰਦਾ ਹੈ। ਬਹੁਤ ਸਾਰੀਆਂ ਔਰਤਾਂ ਗਰਭ ਅਵਸਥਾ ਦੀ ਜਾਂਚ ਕਰਵਾਉਣ ਜਾਂ ਗਾਇਨੀਕੋਲੋਜਿਸਟ ਕੋਲ ਜਾਣ ਤੋਂ ਪਹਿਲਾਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰਦੀਆਂ ਹਨ ਕਿ ਕੀ ਉਹ ਗਰਭਵਤੀ ਹਨ ਜਾਂ ਨਹੀਂ। ਲੱਛਣ ਆਮ ਤੌਰ 'ਤੇ ਗਰਭ ਧਾਰਨ ਤੋਂ ਲਗਭਗ ਚਾਰ ਹਫ਼ਤਿਆਂ ਬਾਅਦ ਦਿਖਾਈ ਦੇਣੇ ਸ਼ੁਰੂ ਹੋ ਜਾਂਦੇ ਹਨ। ਲਗਭਗ 60 ਫੀਸਦੀ ਔਰਤਾਂ ਛੇਵੇਂ ਹਫ਼ਤੇ ਤੱਕ ਗਰਭ ਅਵਸਥਾ ਦੇ ਸ਼ੁਰੂਆਤੀ ਲੱਛਣਾਂ ਦਾ ਅਨੁਭਵ ਕਰਦੀਆਂ ਹਨ ਅਤੇ ਲਗਭਗ 90 ਫੀਸਦੀ ਅੱਠਵੇਂ ਹਫ਼ਤੇ ਤੱਕ। ਕੀਵਲੈਂਡ ਕਲੀਨਿਕਅਨੁਸਾਰ, ਹਰ ਔਰਤ ਦੀ ਗਰਭ ਅਵਸਥਾ ਵੱਖਰੀ ਹੁੰਦੀ ਹੈ। ਗਰਭ ਅਵਸਥਾ ਇੱਕ ਯਾਦਗਾਰੀ ਯਾਤਰਾ ਹੁੰਦੀ ਹੈ। ਔਰਤਾਂ ਵੱਖ-ਵੱਖ ਗਰਭ ਅਵਸਥਾ ਟੈਸਟਾਂ ਅਤੇ ਅਲਟਰਾਸਾਊਂਡ ਰਾਹੀਂ ਆਪਣੀ ਗਰਭ ਅਵਸਥਾ ਦੀ ਪੁਸ਼ਟੀ ਕਰ ਸਕਦੀਆਂ ਹਨ। ਹਾਲਾਂਕਿ, ਕੁਝ ਸਰੀਰਕ ਬਦਲਾਅ ਜਾਂ ਲੱਛਣ ਹਨ ਜੋ ਗਰਭ ਅਵਸਥਾ ਦਾ ਸੰਕੇਤ ਦੇ ਸਕਦੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਧਿਆਨ ਦੇਣ ਯੋਗ ਪੀਰੀਅਡਸ ਦਾ ਨਾ ਆਉਣਾ ਹੈ, ਜਿਸਨੂੰ ਆਮ ਤੌਰ 'ਤੇ ਗਰਭ ਅਵਸਥਾ ਦਾ ਪਹਿਲਾ ਸੰਕੇਤ ਮੰਨਿਆ ਜਾਂਦਾ ਹੈ। ਹਾਲਾਂਕਿ, ਪੀਰੀਅਡਸ ਦ...
ਕੀ ਆਮਿਰ ਖਾਨ ਤੀਜਾ ਵਿਆਹ ਕਰਨ ਜਾ ਰਹੇ ਹਨ? ਅਦਾਕਾਰ ਨੇ ਅਫਵਾਹਾਂ ‘ਤੇ ਤੋੜੀ ਚੁੱਪੀ

ਕੀ ਆਮਿਰ ਖਾਨ ਤੀਜਾ ਵਿਆਹ ਕਰਨ ਜਾ ਰਹੇ ਹਨ? ਅਦਾਕਾਰ ਨੇ ਅਫਵਾਹਾਂ ‘ਤੇ ਤੋੜੀ ਚੁੱਪੀ

Entertainment
ਹੈਦਰਾਬਾਦ: ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਉਹ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਨ ਜਾ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਅਫਵਾਹਾਂ ਸੀ ਕਿ ਆਮਿਰ ਖਾਨ ਆਪਣੀ ਪ੍ਰੇਮਿਕਾ ਗੌਰੀ ਸਪ੍ਰੈਟ ਨਾਲ ਵਿਆਹ ਕਰਨ ਜਾ ਰਹੇ ਹਨ ਪਰ ਹੁਣ ਆਮਿਰ ਖਾਨ ਨੇ ਇਨ੍ਹਾਂ ਅਫਵਾਹਾਂ 'ਤੇ ਚੁੱਪੀ ਤੋੜ ਕੇ ਆਪਣੇ ਵਿਆਹ ਦੀ ਪੁਸ਼ਟੀ ਕਰ ਦਿੱਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਆਮਿਰ ਖਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਆਮਿਰ ਖਾਨ ਨੇ ਇੱਕ ਅੰਗ੍ਰੇਜ਼ੀ ਨਿਊਜ਼ ਨੂੰ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਾਰਟਨਰ ਗੌਰੀ ਸਪ੍ਰੈਟ 5 ਜੁਲਾਈ ਨੂੰ ਵਿਆਹ ਕਰਨਗੇ। ਅਦਾਕਾਰ ਨੇ ਕਿਹਾ,"ਮੈਂ ਅਜੇ ਯੂਐਸ ਵਿੱਚ ਘੁੰਮ ਰਿਹਾ ਹਾਂ। ਵਿਆਹ ਦੀ ਖਬਰ ਸੱਚ ਹੈ। ਇਹ 5 ਜੁਲਾਈ ਨੂੰ ਹੋਵੇਗੀ।" ਅਦਾਕਾਰ ਨੇ ਗੱਲ ਕਰਦੇ ਹੋਏ ਅੱਗੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇ ਵਿੱਚ ਵਿਆਹ ਕੋਈ ਵੱਡੀ ਗੱਲ ਨਹੀਂ ਹੈ। ਹਾਂ, ਇਹ ਸੱਚ ਹੈ। ਸਾਨੂੰ ਦੋਨਾਂ ਨੂੰ ਲੱਗਦਾ ਹੈ ਕਿ ਅਸੀਂ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ 'ਤੇ ਲੈ ਕੇ ਜਾਣ ਲਈ ਤਿਆਰ ਹਾਂ।" ਇਸਦੇ ਨਾਲ ਹੀ, ਆਮਿਰ ਨੇ ਆਪਣੀ ਪਾਰਟਨਰ ਦੀ ਜਾਣ-ਪਛਾਣ ਖਾਸ ਅ...
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

Punjab News
ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ...
ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਜਨਤਾ ਨੂੰ ਵੱਡੀ ਸੌਗਾਤ

ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਜਨਤਾ ਨੂੰ ਵੱਡੀ ਸੌਗਾਤ

Haryana
ਚੰਡੀਗੜ੍ਹ, 5 ਜੂਨ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਯਤਨਾਂ ਨਾਲ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਦੋ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਰਾਜ ਸਰਕਾਰ ਨੇ ਜਿੱਥੇ 200 ਬੈੱਡਾਂ ਦੇ ਜ਼ਿਲ੍ਹਾ ਨਾਗਰਿਕ ਹਸਪਤਾਲ, ਪਾਣੀਪਤ ਲਈ 122 ਰੇਗੂਲਰ ਅਸਾਮੀਆਂ ਅਤੇ 97 ਅਸਾਮੀਆਂ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਮਾਧਿਅਮ ਰਾਹੀਂ ਭਰਨ ਸਮੇਤ ਕੁੱਲ 219 ਅਸਾਮੀਆਂ ਦੀ ਸਿਰਜਣਾ ਅਤੇ ਪ੍ਰਵਾਨਗੀ ਦਿੱਤੀ ਹੈ, ਉੱਥੇ ਹੀ ਜ਼ਿਲ੍ਹਾ ਕੁਰੂਕਸ਼ੇਤਰ ਦੇ ਉਪ-ਸਿਹਤ ਕੇਂਦਰ ‘ਥਾਣਾ’ ਨੂੰ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਦੇਸ਼ ਸਰਕਾਰ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਨ੍ਹਾਂ ਫ਼ੈਸਲਿਆਂ ਨਾਲ ਲੋਕਾਂ ਨੂੰ ਬਿਹਤਰ, ਸੁਲਭ ਅਤੇ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉ...