ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਤਾਵਰਣ ਦਿਵਸ ‘ਤੇ ਦਿੱਤੀਆਂ ਵੱਡੀਆਂ ਸੌਗਾਤਾਂ
ਚੰਡੀਗੜ੍ਹ, 5 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਸੂਰਜਮੁਖੀ ਦੀ ਖ਼ਰੀਦ ਲਈ ਪੋਰਟਲ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਜਾਈਕਾ ਵਿੱਤ-ਪੋਸ਼ਿਤ ਟਿਕਾਊ ਬਾਗਬਾਨੀ ਪ੍ਰੋਤਸਾਹਨ ਪ੍ਰੋਜੈਕਟ ਦੀ ਸ਼ੁਰੂਆਤ ਅਤੇ ਵਾਤਾਵਰਣ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਰਹੇ ਸਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਝ ਕਿਸਾਨ ਵੱਖ-ਵੱਖ ਕਾਰਨਾਂ ਕਰਕੇ ਸੂਰਜਮੁਖੀ ਦੀ ਵਿਕਰੀ ਲਈ ਸਮੇਂ ਸਿਰ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਸਨ। ਰਾਜ ਸਰਕਾਰ ਅਜਿਹੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਯੋਗ ਕਿਸਾਨ ਆਪਣੀ ਫ਼ਸਲ ਵੇਚਣ ਦੇ ਮੌਕੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ਨੂੰ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇ ਤਾਂ ਜੋ ਕਿਸਾਨ ਆਪਣੀ ਰਜਿਸਟ੍ਰ...








