Wednesday, July 29
Shadow

Tag: latest news

ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

Local news
ਹੁਸ਼ਿਆਰਪੁਰ, 21 ਜੁਲਾਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।         ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।ਉਨ੍ਹਾਂ ...
ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

Punjab Politics
*ਚੰਡੀਗੜ੍ਹ 21 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ 'ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ 'ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

Punjab News
*ਚੰਡੀਗੜ੍ਹ, 21 ਜੁਲਾਈ,2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ...
ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 21 ਜੁਲਾਈ ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸਾਹਮਣੇ ਆ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਈ ਬਰਬਰਤਾ ਬੇਹੱਦ ਸ਼ਰਮਨਾਕ ਹੈ। ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਖੜ੍ਹੀ ਹੈ। ਤੁਸੀਂ ਸਭ ਸਾਡੇ ਬੱਚੇ ਹੋ। ਤੁਸੀਂ ਬਿਲਕੁਲ ਘਬਰਾਉਣਾ ਨਹੀਂ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਹ ਲੜਾਈ ਅਸੀਂ ਮਿਲ ਕੇ ਲੜਾਂਗੇ। ਲੀਗਲ ਜਾਂ ਮੈਡੀਕਲ ਸਹਾਇਤਾ ਲਈ 8588833548 ਨੰਬਰ 'ਤੇ ਕਾਲ ਕਰੋ। ਆਮ ਆਦਮੀ ਪਾਰਟੀ ਦੀ ਲੀਗਲ ਅਤੇ ਮੈਡੀਕਲ ਟੀਮ ਤੁਰੰਤ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਲਈ ਚੰਗੇ ਤੋਂ ਚੰਗੀ ਲੀਗਲ ਟੀਮ ਉਪਲਬਧ ਕਰਵਾਵਾਂਗੇ। ਮੰਗਲਵਾਰ ਨੂੰ 'ਆਪ' ...
ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

Punjab News
ਚੰਡੀਗੜ੍ਹ, 21 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,256 ਹੋ ਗਈਆਂ।ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-939...
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
*ਚੰਡੀਗੜ੍ਹ; 21 ਜੁਲਾਈ:* ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੇਸ਼ ਦਾ ਨੌਜਵਾਨ ਸਿੱਖਿਆ ਰਾਹੀਂ ਆਪਣਾ ਭਵਿੱਖ ਬਦਲਣ ਦੀ ਇੱਛਾ ਰੱਖਦਾ ਹੈ, ਪਰ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਮਿੱਟੀ ਵਿੱਚ ਮਿਲਾ ਰਹੀਆਂ ਹਨ। ਜਿੱਥੇ ਪ੍ਰਧਾਨ ਮੰਤਰੀ ਆਪਣੇ ਆਪ ਨੂੰ 'ਫਾਰਮੂਲੇ' ਅਤੇ 'ਵਿਸ਼ਵਗੁਰੂ' ਵਜੋਂ ਪੇਸ਼ ਕਰਦੇ ਹਨ, ਉੱਥੇ ਹੀ ਉਹ ਇਹ ਮੰਨਣ ਵਿੱਚ ਅਸਫਲ ਰਹੇ ਹਨ ਕਿ ਦੇਸ਼ ਦੇ ਅੰਦਰ ਹੀ ਭਾਰਤ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾਇਆ ਜਾ ਰਹਾ ਹੈ। ਜਦੋਂ ਵੀ ਨੌਜਵਾਨਾਂ ਨੇ ਅਨਿਆਂ ਵਿਰੁੱਧ ਆਵਾਜ਼ ਉਠਾਈ ਹੈ, ਉਦੋਂ ਹੀ ਕੇਂਦਰ ਸਰਕਾਰ ਨੇ ਇਨਸਾਫ਼ ਯਕੀਨੀ ਬਣਾਉਣ ਦੀ ਬਜਾ...
ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

Punjab News
ਚੰਡੀਗੜ੍ਹ, 21 ਜੁਲਾਈ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28  ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ 'ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ  ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ। ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

Punjab News
ਚੰਡੀਗੜ੍ਹ, 21 ਜੁਲਾਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 1 ਮਈ 2026 ਨੂੰ ਸਮਾਪਤ ਹੋਇਆ ਸੀ। ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (1) ਅਨੁਸਾਰ, ਰਾਜਪਾਲ ਕੋਲ ਰਾਜ ਵਿਧਾਨ ਸਭਾ ਨੂੰ ਅਜਿਹੇ ਸਮੇਂ ਅਤੇ ਸਥਾਨ 'ਤੇ ਬੁਲਾਉਣ ਦਾ ਅਧਿਕਾਰ ਹੈ, ਜੋ ਉਹ ਢੁਕਵਾਂ ਸਮਝਦੇ ਹਨ। ਇਸ ਲਈ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਬੁਲਾਉਣ ਦੀ ਸਿਫਾਰਸ਼ ਕੀਤੀ ਹੈ। ਐੱਸ.ਆਈ. ਰੈਂਕ 'ਤੇ ਸਿੱਧੀ ਭਰਤੀ ਖ਼ਤਮ ਕਰਨ ਲਈ 'ਪੰਜਾਬ ਪੁਲਿਸ ਰੂਲਜ਼, 1934' ਵਿੱਚ ਸੋਧ ਨੂੰ ਮਨਜ਼ੂਰੀ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ...
100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

Punjab News
ਚੰਡੀਗੜ੍ਹ, 21 ਜੁਲਾਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ। ਵਿਸ਼ੇਸ਼ ਤੀਬਰ ਸੋਧ 2026 ਅਧੀਨ 100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਸੂਬੇ ਦਾ ਪੰਜਵਾਂ ਹਲਕਾ ਬਣ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

Breaking News
*ਚੰਡੀਗੜ੍ਹ, 21 ਜੁਲਾਈ: * ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਵੀ ਦਿੱ...