Friday, October 30
Shadow

Tag: latest news

ਹਰਿਆਣਾ ਰੋਡਵੇਜ਼ ਵੱਲੋਂ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਯਾਤਰੀਆਂ ਦੀ ਸਹੂਲਤ ਲਈ ਮੋਬਾਈਲ ਐਪ ਕੀਤਾ ਜਾਵੇਗਾ ਲਾਂਚ – ਟ੍ਰਾਂਸਪੋਰਟ ਮੰਤਰੀ ਅਨਿਲ ਵਿਜ

ਹਰਿਆਣਾ ਰੋਡਵੇਜ਼ ਵੱਲੋਂ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਯਾਤਰੀਆਂ ਦੀ ਸਹੂਲਤ ਲਈ ਮੋਬਾਈਲ ਐਪ ਕੀਤਾ ਜਾਵੇਗਾ ਲਾਂਚ – ਟ੍ਰਾਂਸਪੋਰਟ ਮੰਤਰੀ ਅਨਿਲ ਵਿਜ

Haryana
ਚੰਡੀਗੜ੍ਹ, 18 ਅਗਸਤ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਇੱਕ ਮਹੀਨੇ ਦੇ ਅੰਦਰ ਹਰਿਆਣਾ ਰੋਡਵੇਜ਼ ਦਾ ਮੋਬਾਈਲ ਐਪ ਲਾਂਚ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹਰਿਆਣਾ ਰੋਡਵੇਜ਼ ਵਿੱਚ ਲਗਭਗ 700 ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਰਾਜ ਵਿੱਚ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਟ੍ਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਤੁਲ ਦਿਵੇਦੀ ਵੀ ਮੌਜੂਦ ਰਹੇ। 700 ਕੰਡਕਟਰਾਂ ਦੀ ਹੋਵੇਗੀ ਭਰਤੀ, 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ - ਵਿਜ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸ੍ਰੀ ਵਿਜ ਨੂੰ ਦੱਸਿਆ ਕਿ ਵਿਭਾਗ ਵਿੱਚ ਲਗਭਗ 700 ਕੰਡਕਟਰਾਂ ਦੀ ਤਰੱਕੀ ਕੀਤੀ ਜਾਣੀ ਹੈ ਅਤੇ ਉਨ੍ਹਾਂ ਦੀ ਜਗ੍ਹਾ 'ਤੇ ਜਲਦੀ ਹੀ 700 ਨਵ...
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮਿਲਿਆ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮਿਲਿਆ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ

Haryana
ਚੰਡੀਗੜ੍ਹ, 18 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝਿੰਡਾ ਦੀ ਅਗਵਾਈ ਵਿੱਚ ਵੱਖ-ਵੱਖ ਸਿੱਖ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜੋਖਰਾ ਸਾਹਿਬ ਨਾਲ ਸਬੰਧਤ ਮੁੱਦੇ 'ਤੇ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਬਾਰੇ ਜਗਦੀਸ਼ ਸਿੰਘ ਝਿੰਡਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਹੋਈ ਗੱਲਬਾਤ ਸਕਾਰਾਤਮਕ ਅਤੇ ਸਫ਼ਲ ਰਹੀ। ਮੁੱਖ ਮੰਤਰੀ ਨੇ ਪੰਜੋਖਰਾ ਸਾਹਿਬ ਦੇ ਮੁੱਦੇ 'ਤੇ ਹਰ ਸੰਭਵ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ 25 ਅਗਸਤ ਨੂੰ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਹੁਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਿੱਖ ਸੰਗਠਨਾਂ ਅਤੇ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸੂਬੇ ਦੇ ਹਿੱਤ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਕੰਮ ਕਰਨ। ਜਗਦੀਸ਼ ਸਿੰਘ ਝਿੰਡਾ ਨੇ ਕਿਹਾ ਕਿ ਪੰਜੋਖਰਾ ਸਾਹਿਬ ਨਾਲ ਜੁੜੇ ਮੁੱਦੇ 'ਤੇ ਸਕਾ...
ਰਿਸ਼ਭ ਪੰਤ ਨੇ ਟੈਸਟ ਮੈਚਾਂ ਵਿੱਚ ਸਭ ਤੋਂ ਤੇਜ਼ 100 ਛੱਕੇ ਮਾਰਨ ਵਾਲੇ ਐਡਮ ਗਿਲਕ੍ਰਿਸਟ ਦਾ ਤੋੜਿਆ ਵਿਸ਼ਵ ਰਿਕਾਰਡ

ਰਿਸ਼ਭ ਪੰਤ ਨੇ ਟੈਸਟ ਮੈਚਾਂ ਵਿੱਚ ਸਭ ਤੋਂ ਤੇਜ਼ 100 ਛੱਕੇ ਮਾਰਨ ਵਾਲੇ ਐਡਮ ਗਿਲਕ੍ਰਿਸਟ ਦਾ ਤੋੜਿਆ ਵਿਸ਼ਵ ਰਿਕਾਰਡ

Sports
Rishabh Pant 100 Test sixes: ਰਿਸ਼ਭ ਪੰਤ ਨੇ ਟੈਸਟ ਕ੍ਰਿਕਟ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਖੇਡ ਦੇ ਸਭ ਤੋਂ ਲੰਬੇ ਫਾਰਮੈਟ ਵਿੱਚ 100 ਛੱਕੇ ਲਗਾਉਣ ਵਾਲਾ ਪਹਿਲਾ ਭਾਰਤੀ ਅਤੇ ਦੁਨੀਆ ਦਾ ਚੌਥਾ ਖਿਡਾਰੀ ਬਣ ਗਿਆ। ਇਸ ਤੋਂ ਪਹਿਲਾਂ, ਇਹ ਕਾਰਨਾਮਾ ਆਸਟ੍ਰੇਲੀਆ ਦੇ ਐਡਮ ਗਿਲਕ੍ਰਿਸਟ, ਇੰਗਲੈਂਡ ਦੇ ਬੇਨ ਸਟੋਕਸ ਅਤੇ ਨਿਊਜ਼ੀਲੈਂਡ ਦੇ ਬ੍ਰੈਂਡਨ ਮੈਕੁਲਮ ਨੇ ਕੀਤਾ ਸੀ। ਹੁਣ, ਭਾਰਤ ਦੇ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਇਸ ਸੂਚੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਹ ਕਾਰਨਾਮਾ ਮੰਗਲਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਗਾਲੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਪਹਿਲੇ ਟੈਸਟ ਮੈਚ ਦੇ ਚੌਥੇ ਦਿਨ ਕੀਤਾ। ਮੈਚ ਤੋਂ ਪਹਿਲਾਂ, ਪੰਤ ਦੇ ਨਾਮ 97 ਛੱਕੇ ਸਨ ਅਤੇ ਇਸ ਮੀਲ ਪੱਥਰ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਤਿੰਨ ਹੋਰ ਚਾਹੀਦੇ ਸਨ। ਉਨ੍ਹਾਂ ਨੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਇੱਕ ਛੱਕਾ ਲਗਾਇਆ, ਜਦੋਂ ਉਨ੍ਹਾਂ ਨੇ 62 ਗੇਂਦਾਂ ਵਿੱਚ 39 ਦੌੜਾਂ ਬਣਾਈਆਂ, ਜਿਸ ਵਿੱਚ ਚਾਰ ਚੌਕੇ ਸ਼ਾਮਲ ਸਨ। ਖੱਬੇ ਹੱਥ ਦੇ ਬੱਲੇਬਾਜ਼ ਨੇ ਦੂਜੀ ਪਾਰੀ ਵਿੱਚ ਦੋ ਛੱਕੇ ਲਗਾ ਕੇ ਇਹ ਕਾਰਨਾਮਾ ਹਾਸਲ...
ਕੀ ਤੁਸੀਂ ਚਾਹੁੰਦੇ ਹੋ ਲੰਬੇ ਅਤੇ ਸੰਘਣੇ ਵਾਲ ? ਤਾਂ ਕਰੋ ਇਹ ਕੰਮ

ਕੀ ਤੁਸੀਂ ਚਾਹੁੰਦੇ ਹੋ ਲੰਬੇ ਅਤੇ ਸੰਘਣੇ ਵਾਲ ? ਤਾਂ ਕਰੋ ਇਹ ਕੰਮ

Health
PREPARE A FENUGREEK SCALP MASK: ਰਸੋਈ ਵਿੱਚ ਮਿਲਣ ਵਾਲੀਆਂ ਬਹੁਤ ਸਾਰੀਆਂ ਆਮ ਸਮੱਗਰੀਆਂ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ, ਅਤੇ ਮੇਥੀ ਉਨ੍ਹਾਂ ਵਿੱਚੋਂ ਇੱਕ ਹੈ। ਹਾਲਾਂਕਿ ਮੇਥੀ ਦੇ ਬੀਜ ਮੁੱਖ ਤੌਰ 'ਤੇ ਭਾਰਤੀ ਪਕਵਾਨਾਂ ਦੇ ਸੁਆਦ ਨੂੰ ਵਧਾਉਣ ਲਈ ਵਰਤੇ ਜਾਂਦੇ ਹਨ, ਪਰ ਇਹ ਵਾਲਾਂ ਦੀ ਸਿਹਤ ਅਤੇ ਦੇਖਭਾਲ ਲਈ ਵੀ ਬਹੁਤ ਫਾਇਦੇਮੰਦ ਹਨ। ਮਾਹਰ ਮੇਥੀ ਦੇ ਬੀਜਾਂ ਨੂੰ ਵਾਲਾਂ ਲਈ ਇੱਕ ਕੁਦਰਤੀ ਵਰਦਾਨ ਮੰਨਦੇ ਹਨ, ਕਿਉਂਕਿ ਇਹ ਪ੍ਰੋਟੀਨ, ਨਿਕੋਟਿਨਿਕ ਐਸਿਡ, ਆਇਰਨ ਅਤੇ ਲੇਸੀਥਿਨ ਨਾਲ ਭਰਪੂਰ ਹੁੰਦੇ ਹਨ। ਇਹ ਨਾ ਸਿਰਫ਼ ਵਾਲਾਂ ਦੇ ਝੜਨ ਨੂੰ ਰੋਕਦੇ ਹਨ ਬਲਕਿ ਵਾਲਾਂ ਨੂੰ ਜੜ੍ਹਾਂ ਤੋਂ ਮਜ਼ਬੂਤ ​​ਵੀ ਕਰਦੇ ਹਨ, ਜਿਸਦੇ ਨਤੀਜੇ ਵਜੋਂ ਵਾਲ ਸੰਘਣੇ, ਚਮਕਦਾਰ ਹੁੰਦੇ ਹਨ। ਇਨ੍ਹਾਂ ਦੀ ਵਰਤੋਂ ਕਰਨ ਦੇ ਕਈ ਤਰੀਕੇ ਹਨ; ਆਓ ਇਨ੍ਹਾਂ ਤਰੀਕਿਆਂ ਦੀ ਪੜਚੋਲ ਕਰੀਏ... ਵਾਲਾਂ ਲਈ ਮੇਥੀ ਦੇ ਬੀਜਾਂ ਦੀ ਵਰਤੋਂ ਕਰਨ ਦੇ ਤਰੀਕੇ ਅਤੇ ਉਨ੍ਹਾਂ ਦੇ ਫਾਇਦੇ ਵਾਲਾਂ ਦੀ ਨਮੀ ਬਰਕਰਾਰ ਰੱਖਦਾ ਹੈ: ਮੇਥੀ ਨੂੰ ਆਪਣੇ ਵਾਲਾਂ ਦੀ ਦੇਖਭਾਲ ਦੇ ਰੁਟੀਨ ਵਿੱਚ ਸ਼ਾਮਲ ਕਰਨ ਨਾਲ ਸੁੱਕੇ ਅਤੇ ਬੇਜਾਨ ਵ...
ਇੱਕ ਵਾਰ ਫਿਰ ਤੁਹਾਨੂੰ ਹਸਾਉਣ ਆ ਰਹੇ ਨੇ ਗੁਰਚੇਤ ਚਿੱਤਰਕਾਰ, ਨਵੀਂ ਪੰਜਾਬੀ ਫਿਲਮ ਦਾ ਕੀਤਾ ਐਲਾਨ

ਇੱਕ ਵਾਰ ਫਿਰ ਤੁਹਾਨੂੰ ਹਸਾਉਣ ਆ ਰਹੇ ਨੇ ਗੁਰਚੇਤ ਚਿੱਤਰਕਾਰ, ਨਵੀਂ ਪੰਜਾਬੀ ਫਿਲਮ ਦਾ ਕੀਤਾ ਐਲਾਨ

Entertainment
ਚੰਡੀਗੜ੍ਹ: ਪੰਜਾਬੀ ਮੰਨੋਰੰਜਨ ਫਿਲਮਾਂ ਦੀ ਦੁਨੀਆਂ ਵਿੱਚ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ ਗੁਰਚੇਤ ਚਿੱਤਰਕਾਰ, ਜੋ ਅਪਣੀ ਇੱਕ ਹੋਰ ਨਵੀਂ ਕਾਮੇਡੀ ਫਿਲਮ 'ਛੱੜੇ ਭਗਤ' ਲੈ ਕੇ ਸਾਹਮਣੇ ਆਉਣ ਜਾ ਰਹੇ ਹਨ, ਜੋ ਜਲਦ ਹੀ ਸੋਸ਼ਲ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਹੀ ਹੈ। 'ਗੁਰਚੇਤ ਚਿੱਤਰਕਾਰ' ਦੇ ਬੈਨਰ ਹੇਠ ਪੇਸ਼ ਕੀਤੀ ਜਾ ਰਹੀ ਹੈ ਉਕਤ ਮੰਨੋਰੰਜਕ ਫਿਲਮ, ਜਿਸ ਦਾ ਨਿਰਦੇਸ਼ਨ ਬਿਕਰਮ ਗਿੱਲ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾ ਵੀ ਕਈ ਬਿਹਤਰੀਨ ਫਿਲਮਾਂ ਦਾ ਨਿਰਦੇਸ਼ਨ ਸਫ਼ਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਪਾਲੀਵੁੱਡ ਗਲਿਆਰਿਆਂ ਵਿੱਚ ਚਰਚਾ ਅਤੇ ਦਰਸ਼ਕਾਂ ਦੀ ਉਤਸੁਕਤਾ ਦਾ ਕੇਂਦਰ ਬਿੰਦੂ ਬਣੀ ਹੋਈ ਹੈ ਉਕਤ ਹਾਸਰਸ ਫਿਲਮ, ਜਿਸ ਨੂੰ ਲੈ ਕੇ ਜਾਰੀ ਕੀਤੀ ਗਈ ਅਧਿਕਾਰਤ ਜਾਣਕਾਰੀ ਅਨੁਸਾਰ ਹਾਸਿਆਂ ਦਾ ਬਹੁਤ ਵੱਡਾ ਕੀਮਤੀ ਖਜ਼ਾਨਾ ਸਾਬਿਤ ਹੋਵੇਗੀ ਇਹ ਫਿਲਮ। ਜਿਸ ਦੀ ਕਹਾਣੀ ਇਕ ਪਿੰਡ ਉੱਪਰ ਅਧਾਰਿਤ ਹੈ, ਜੋ ਹਾਸੇ ਵੰਡਦੇ ਸੱਚੇ-ਸੁੱਚੇ ਲੋਕ ਹਨ ਅਤੇ ਭਲਿਆਂ ਵੇਲੇ ਵਾਂਗ ਇੱਕ ਦੂਜੇ ਦੇ ਕੰਮ ਆਉਂਦੇ ਹਨ। ਉਨਾਂ ਦੱਸਿਆ ਕਿ ਇਹ ਇੱਕ ਐਸੀ ਕਹਾਣੀ ਜੋ ਸੋਚਣ ਵਾਸਤੇ ਤੇ ਸਮਝਣ...
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Local news
ਗੁਰਦਾਸਪੁਰ, 18 ਅਗਸਤ (   ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿਖੇ ਹੋਈ। ਮੀਟਿੰਗ ਵਿੱਚ ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਸਮੇਤ ਸਬੰਧਤ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਰੋਡ ਸੇਫਟੀ ਐਕਸ਼ਨ ਪਲਾਨ 2026-27, ਹਾਦਸਾ-ਪ੍ਰਵਣ ਸਥਾਨਾਂ ਦੀ ਰੈਕਟੀਫਿਕੇਸ਼ਨ, ਟ੍ਰੈਫਿਕ ਇਨਫੋਰਸਮੈਂਟ, ਸੜਕ ਸੁਰੱਖਿਆ ਸਾਈਨੇਜ ਅਤੇ ਮਾਰਕਿੰਗ, ਕਮਰਸ਼ੀਅਲ ਵਾਹਨਾਂ ਦੀ ਫਿਟਨੈੱਸ, Phalodi ਹਾਦਸਾ ਮਾਮਲਾ, PM RAHAT ਸਕੀਮ, e-DAR ਅਤੇ Hit & Run Compensation Scheme ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਕਾਰਜ ਨਿਰਧਾਰਤ ਟੀਚਿਆਂ ਅਤੇ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਅਤੇ ਬਕਾਇਆ ਕਾਰਜਾਂ ਦੀ ਐਕਸ਼ਨ ਟੇਕਨ ਰਿਪੋਰਟ (ATR) ਸਮੇਂ ਸਿਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਹਾਦਸਾ-ਪ੍ਰਵਣ ਸਥਾਨਾਂ ’ਤੇ ਲੋੜੀਂ...
ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਨਾਲ ਮੀਟਿੰਗ, ਵਪਾਰਕ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Local news
ਮਾਲੇਰਕੋਟਲਾ, 18 ਅਗਸਤ:               ਸ਼ਹਿਰ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਚਾਰੂ ਅਤੇ ਸੁਵਿਧਾਜਨਕ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਟਰੈਫਿਕ ਪ੍ਰਬੰਧ, ਸਫ਼ਾਈ, ਬਿਜਲੀ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਹੋਰ ਵਪਾਰਕ ਸਮੱਸਿਆਵਾਂ ਸਬੰਧੀ ਮੁੱਦੇ ਵਿਸਥਾਰ ਨਾਲ ਰੱਖੇ ਗਏ। ਇਸ ਮੌਕੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ...
ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

Local news
ਸੰਗਰੂਰ, 18 ਅਗਸਤ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਸੰਗਰੂਰ ਵਿਖੇ ਰਹਿੰਦੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨਾਲ ਕੇਕ ਕੱਟਿਆ ਅਤੇ ਉਨ੍ਹਾਂ ਨਾਲ ਆਪਣੇਪਣ ਤੇ ਸਨੇਹ ਦੇ ਕੁਝ ਪਲ ਬਿਤਾਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਗਲਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਤਨਖਾਹ ਵਿੱਚੋਂ 51,000 ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪਿੰਗਲਵਾੜਾ ਦੇ ਸਾਥੀਆਂ ਲਈ ਲੋੜੀਂਦੀ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਦੀ ਅਸਲ ਖੁਸ਼ੀ ਆਪਣੇ ਪਰਿਵਾਰ ਅਤੇ ਦੋਸਤਾਂ ਤਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ, ਜਿਨ੍ਹਾਂ ਨੂੰ ਪਿਆਰ, ਸਨੇਹ ਅਤੇ ਆਪਣੇਪਣ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

Local news
ਫਾਜ਼ਿਲਕਾ 18 ਅਗਸਤ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਉਦਘਾਟਨ ਕੀਤਾ ਅਤੇ 10 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੀ ਚਾਰਦਵਾਰੀ ਤੇ ਸ਼ੈਡ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਤੀਰਵਾਲਾ ਪਿੰਡ ਵਿੱਚ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੀ ਮੰਗ ਸੀ ਇਹ 7 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਚਾਰਦੀਵਾਰੀ ਤੇ ਸੈੱਡ ਬਣਾਉਣ 10 ਲੱਖ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤੇ ਹੋ ਰਹੇ ਹਨ, ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ 10 ਲੱਖ, ਵਾਟਰ ਵਰਕਸ ਦੀ ਚਾਰਦੀਵਾਰੀ ਤੇ 7 ਲੱਖ ਅਤੇ ਗਲੀਆਂ ਨਾਲੀਆਂ ਤੇ 8 ਲੱਖ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁੱਝ ਕੁ ਵਿਕਾਸ ਦੇ ਕੰਮ ਹੋ ਗਏ ਹਨ ਜਿਨ੍ਹਾਂ ਦੇ ਅੱਜ ਉਦਘਾਟਨ ਕਰ ਦਿੱਤੇ ਗਏ ਹਨ ਤੇ ਕੁੱਝ ਜੋ ਹੋਣ ਵਾਲੇ ਰਹਿੰਦੇ ਹਨ ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ।ਉਨ੍ਹਾਂ ਕਿਹਾ...
ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

Punjab News
ਬਰਨਾਲਾ, 18 ਅਗਸਤ-          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤਕ 53.22 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।  ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਕੁੱਲ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 53 ਕਰੋੜ 22 ਲੱਖ 85 ਹਜ਼ਾਰ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।    ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਜੋ...