ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ
ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ 'ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ ਹੱਦ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨੀ ਲਾਜ਼ਮੀ ਕੀਤੀ ਗਈ ਹੈ ਅਤੇ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਤੋਂ ਇਲਾਵਾ ਆਖਰਕਾਰ ਸਕੂਲ ਦੀ ਮਾਨਤਾ ਤੱਕ ਰੱਦ ਕੀਤੀ ਜਾ ਸਕਦੀ ਹੈ।
ਪ੍ਰਸਤਾਵਿਤ ਕਾਨੂੰਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਵਿਰੁੱਧ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਕਰਾਰ ਦਿੱਤਾ ਹੈ, ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜ...








