ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਉਦਘਾਟਨ ਕੀਤਾ
ਕੋਟਕਪੂਰਾ, 17 ਅਗਸਤਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਪੀਕਰ ਸ. ਸੰਧਵਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਿੰਡਾਂ ਵਿੱਚ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ ਕੰਮ ਕਰਵਾਇਆ ਗਿਆ ਹੈ।...








