ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰ...








