Wednesday, July 29
Shadow

Tag: latest news

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਮੋਗਾ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Breaking News
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਤਰੀ  ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ...
ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

Breaking News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਜ਼ੀਫ਼ੇ ਦੀ ਸਹਾਇਤਾ ਰਾਸ਼ੀ ਕੇਵਲ ਡੀ.ਬੀ.ਟੀ. ਮਾਧਿਅਮ ਰਾਹੀਂ ਲਾਭਪਾਤਰੀ ਦੇ ਆਧਾਰ-ਲਿੰਕਡ ਚਾਲੂ ਬੈਂਕ ਖਾਤੇ ਵਿੱਚ ਹੀ ਭੇਜੀ ਜਾਂਦੀ ਹੈ। ਅਜਿਹੇ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਾਸ਼ੀ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

Breaking News
*ਚੰਡੀਗੜ੍ਹ/ਲੁਧਿਆਣਾ, 21 ਜੁਲਾਈ:* ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਭੂ-ਜਲ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝਾ ਸੀ ਅਤੇ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਅਧੀਨ 8 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਸ ਯੋਜਨਾ ਨਾਲ ਕਰੀਬ 120 ਕਿਸਾਨਾਂ ਨੂ...
ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

Breaking News
ਨਵੀਂ ਦਿੱਲੀ, 20 ਜੁਲਾਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਨ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਏ ਸੈਕੜੇ ਨੌਜਵਾਨ ਜੰਤਰ-ਮੰਤਰ 'ਤੇ ਇਕੱਠੇ ਹੋਏ ਹਨ। ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ। ਇਹ ਠੀਕ ਨਹੀਂ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ ਜੋ ਇਨਸਾਫ਼ ਮੰਗਣ ਲਈ ਸੜਕਾਂ 'ਤੇ ਉੱਤਰੇ ਹਨ। ਪ੍ਰਧਾਨ ਮੰਤਰੀ ਜੀ, ਹੰਕਾਰ ਛੱਡੋ ਅਤੇ ਉਨ੍ਹਾਂ ਦੀ ਗੱਲ ਸੁਣੋ। ਇਹਨਾਂ ਨੌਜਵਾਨਾਂ ਦਾ ਗੁੱਸਾ ਸੰਭਾਲੋ। ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਦੌਰੇ 'ਤੇ ਗਏ ਜੰਤਰ-ਮੰਤਰ 'ਤੇ ਨੌਜਵਾਨਾਂ ਦੇ ਅੰਦੋਲਨ ਬਾਰੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕਿੰਨੇ ਜ਼ਿਆਦਾ ...
ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Punjab News
ਰੂਪਨਗਰ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨਾਂ ਬੀਤੀ ਸ਼ਾਮ ਬਲਾਕ ਰੂਪਨਗਰ ਦੇ ਪਿੰਡ ਚੱਕ ਢੇਰਾ ਅਤੇ ਲੋਦੀ ਮਾਜਰਾ ਵਿਖੇ ਪਹੁੰਚੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਨੇ ਹਾਜ਼ਰ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭ...
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 20 ਜੁਲਾਈ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 6 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 96,964 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 913 ਹਥਿਆਰਾਂ ਦੇ ਨਾਲ-ਨਾਲ 2,475 ਜ਼ਿੰਦਾ ਕਾਰਤੂਸ ਅਤੇ 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 23,527 ਵਿਅਕਤੀਆਂ ...
ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ/ਨੂਰਪੁਰ ਬੇਦੀ, 20 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਪੜਾਅਵਾਰ ਸ਼ੁਰੂਆਤ ਪਿੰਡ ਛੱਜਾ ਤੋਂ ਕੀਤੀ ਗਈ। ਇਸ ਸਿੰਚਾਈ ਯੋਜਨਾ ਉੱਤੇ 650 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਇਲਾਕੇ ਦੇ ਪਿੰਡ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਲਈ ਸਿੰਚਾਈ ਲਈ ਪਾਣੀ ਦੀਆਂ ਸਹੂਲਤਾਂ ਤੋਂ ਵਾਂਝੇ ਸਨ। ਇਸ ਸਮੱਸਿਆ ਦੇ ਹੱਲ ਲਈ ਚਾਰ ਸੰਭਾਵਿਤ ਵਿਕਲਪਾਂ ਦਾ ਅਧਿਐਨ ਕੀਤਾ ਗਿਆ, ਜਿਨ੍ਹਾਂ ਵਿੱਚ ਨੰਗਲ ਰਿਜ਼ਰਵਾਇਰ, ਸਤਲੁਜ ਦਰਿਆ, ਏਐੱਸਐੱਚਸੀ ਅਤੇ ਐਨਐੱਚਸੀ ਦੇ ਕਰਾਸਿੰਗ ਅਤੇ ਚੋਆਂ-ਨਦੀਆਂ 'ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਦੀ ਸੰਭਾਲ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਹਿਤ 8 ਤੋਂ 14 ਪਿੰਡਾਂ ਦੇ ਸਮੂਹ ਬਣਾ ਕੇ ਛੋਟੀਆਂ-ਛੋਟੀਆਂ ਲਿਫਟ ਸਿੰਚਾਈ ਸਕੀਮਾਂ ਵਿਕਸਤ ਕੀਤੀਆਂ ਜਾ ਰਹੀਆਂ...
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Punjab News
ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ. ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ  ਅਫ਼ਸਰ ਸੀ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ  ਵਿੱਚ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰ...
ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

Breaking News
ਚੰਡੀਗੜ੍ਹ/ ਸੁਨਾਮ, 20 ਜੁਲਾਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ  ਯੋਗਤਾ ਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ।ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ...