ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼
ਅਮਰਗੜ੍ਹ/ਮਾਲੇਰਕੋਟਲਾ, 18 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਦੇਖ-ਰੇਖ ਹੇਠ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਪੁਰਾਣੇ ਅਤੇ ਅਣਵਰਤੇ ਰਿਹਾਇਸ਼ੀ ਕੁਆਰਟਰਾਂ ਦੀ ਸਾਫ਼-ਸਫ਼ਾਈ ਕਰਵਾਈ ਗਈ।
ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀਆਂ ਸੁੰਨਸਾਨ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਨਸ਼ਿਆਂ ਜਾਂ ਹੋਰ ਗੈਰ-ਕਾਨੂੰਨੀ ਗਤੀਵ...








