Punjab MC Elections: ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਿੰਗ
Punjab MC Elections: ਪੰਜਾਬ ਵਿਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਾਂ ਪੈਣ ਦਾ ਅਮਲ ਸਵੇਰ ਅੱਠ ਵਜੇ ਸ਼ੁਰੂ ਹੋਇਆ ਤੇ ਸ਼ਾਮ ਪੰਜ ਵਜੇ ਤਕ ਵੋਟਾਂ ਪਈਆਂ। ਇਹ ਪਤਾ ਲੱਗਿਆ ਹੈ ਕਿ ਸੂਬੇ ਵਿਚ ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਾਂ ਪਈਆਂ ਪਰ ਇਹ ਅੰਕੜਾ ਫਾਈਨਲ ਨਹੀਂ ਹੈ ਤੇ ਇਸ ਵਿਚ ਹੋਰ ਵੋਟਾਂ ਜੁੜਨ ਨਾਲ ਕੁਝ ਬਦਲਾਅ ਹੋ ਸਕਦਾ ਹੈ। ਇਨ੍ਹਾਂ ਚੋਣਾਂ ਦੇ ਨਤੀਜੇ 29 ਮਈ ਨੂੰ ਆਉਣਗੇ।
ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਕੁੱਲ 45.60 ਫ਼ੀਸਦ ਵੋਟਿੰਗ ਦਰਜ ਕੀਤੀ ਗਈ ਹੈ। ਇਸ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਭਾਰੀ ਪੁਲੀਸ ਫੋਰਸ ਵਲੋਂ ਸੜਕ ਉਪਰ ਰੋਕਾਂ ਲਗਾ ਕੇ ਧੂਰੀ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਹੈ। ਇਸ ਦੌਰਾਨ ਬਿੱਟੂ ਅਤੇ ਪੁਲੀਸ ਅਧਿਕਾਰੀਆਂ ਵਿਚਕਾਰ ਕਾਫ਼ੀ ਤਕਰਾਰ ਹੋਈ। ਰਵਨੀਤ ਸਿੰਘ ਬਿੱਟੂ ਅੱਜ ਪੁਲੀਸ ਵਲੋਂ ਧੂਰੀ ਵਿਖੇ ਪਾਰਟੀ ਆਗੂ ਪ੍ਰੋ. ਓਂਕਾਰ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਮਿਲਣ ਤੇ ਪੁੱਜੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੋ ਰਹੀਆਂ ਸਥਾਨਕ ਚੋਣਾਂ ਲਈ ਕੁੱਲ 7555 ਉਮੀਦਵ...








