ਹੁਸ਼ਿਆਰਪੁਰ ਜ਼ਿਲ੍ਹੇ ਵ‘ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 29 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਇਲੈਕਟੋਰਲ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਆਖਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਹ ਵਿਸ਼ੇਸ਼ ਮੁਹਿੰਮ 3 ਅਗਸਤ 2026 ਤੱਕ ਜਾਰੀ ਰਹੇਗੀ, ਜਦਕਿ ਡਿਜੀਟਾਈਜ਼ੇਸ਼ਨ ਦਾ ਕੰਮ 30 ਜੁਲਾਈ ਤੱਕ ਮੁਕੰਮਲ ਕੀਤਾ ਜਾਣਾ ਹੈ। 29 ਜੁਲਾਈ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਕੁੱਲ 12,68,648 ਵੋਟਰਾਂ ਵਿੱਚੋਂ 11,68,507 ਈ.ਐੱਫ. ਡਿਜੀਟਾਈਜ਼ੇਸ਼ਨ ਲਈ ਯੋਗ ਪਾਏ ਗਏ, ਜਿਨ੍ਹਾਂ ਵਿੱਚੋਂ 12,67,607 ਰਿਕਾਰਡ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਜ਼ਿਲ੍ਹੇ ਦੀ ਕੁੱਲ ਪ੍ਰਗਤੀ 99.92 ਫੀਸਦੀ ਤੱਕ ਪਹੁੰਚ ਗਈ ਹੈ ਅਤੇ ਸਿਰਫ਼ 1,041 ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਸੂਹਾ, ਚੱਬੇਵਾਲ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਨੇ 100 ਫੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 99.999 ਫੀਸਦੀ, ...








