ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ
ਹੁਸ਼ਿਆਰਪੁਰ, 16 ਮਈ: ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ, 2026 ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਈਆਂ ਜਾ ਰਹੀਆਂ ਹਨ।
ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਨੇ 21 ਅਪ੍ਰੈਲ, 2026 ਤੋਂ "ਸਮਾਧਾਨ ਸਮਾਰੋਹ" ਸ਼ੁਰੂ ਕੀਤਾ ਹੈ, ਜੋ ਅਗਸਤ 2026 ਵਿੱਚ ਇੱਕ ਵਿਸ਼ੇਸ਼ ਲੋਕ ਅਦਾਲਤ ਵਿੱਚ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਹੱਲ ਕਰਨ ਲਈ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਐਸ.ਏ.ਐਸ ਨਗਰ ਸਥਿਤ ਆਪਣੇ ਮੁੱਖ ਦਫ...








