ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ
*ਚੰਡੀਗੜ੍ਹ, 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।
ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।
ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰ...








