ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ
ਮੂਨਕ/ ਸੰਗਰੂਰ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ।
ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੀ ਕੰਮਾਂ ਲਈ ਕਿਸੇ ਵੀ ਦਫਤਰ ਵਿੱਚ ਖੱਜਲ ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ।
ਮੰਤਰੀ ਗੋਇਲ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਨਿਰਪੱਖ ਸੁਣਵਾਈ ਕੀਤੀ ਜਾਵੇਗੀ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ, ਯੋਗ ਮਾਮਲਿਆਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ...








