ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ
ਰੂਪਨਗਰ, 16 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਵਿਸ਼ੇ ’ਤੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ 700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਖੇਤੀਬਾੜੀ ਨਾਲ ਜੁੜੇ ਉੱਦਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।
ਮੇਲੇ ਵਿੱਚ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ, ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ. ਮੋਹਾਲੀ ਡਾ. ਬੀ.ਐੱਸ. ਖੱਦਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰੂਪਨਗਰ ਸ਼੍ਰੀਮਤੀ ਸੰਜੂ ਅਤੇ ਜ਼ਿਲ੍ਹਾ ਪ੍ਰੋਗਰ...








