ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ
ਭਵਾਨੀਗੜ੍ਹ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾ...








