ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ
ਮੋਰਿੰਡਾ, 14 ਅਕਤੂਬਰ: ਅੱਸੂ ਰੁੱਤ ਦੇ ਗੰਨੇ ਦੀ ਬਿਜਾਈ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਮੁੰਡੀਆਂ, ਭਾਗੋਮਾਜਰਾ, ਮਕੜੋਂਨਾ ਅਤੇ ਗੱਗੋਂ ਦਾ ਦੌਰਾ ਕੀਤਾ। ਇਸ ਮੌਕੇ ਡਾ. ਜਸਵਿੰਦਰ ਸਿੰਘ, ਸਹਾਇਕ ਗੰਨਾ ਵਿਕਾਸ ਅਧਿਕਾਰੀ ਅਤੇ ਡਾ. ਰਵਿੰਦਰ ਸਿੰਘ, ਗੰਨਾ ਵਿਕਾਸ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਉਨ੍ਹਾਂ ਪਿੰਡ ਗੱਗੋਂ ਵਿਖੇ ਅਗਾਂਹਵਧੂ ਗੰਨਾ ਕਾਸ਼ਤਕਾਰ ਤਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਗੰਨੇ ਦੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਪ੍ਰਤੀ ਹੈਕਟੇਅਰ ਵੱਧ ਪੈਦਾਵਾਰ ਪ੍ਰਾਪਤ ਕਰਨ ਲਈ ਜ਼ਰੂਰੀ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਲਗਭਗ 1.16 ਲੱਖ ਹੈਕਟੇਅਰ ਰਕਬੇ ਵਿੱਚ ਗੰਨੇ ਦੀ ਕਾਸ਼ਤ ਕੀਤੀ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਰੀਬ 3,800 ਹੈ...








