Wednesday, July 29
Shadow

Tag: latest news

ਗੈਂਗਸਟਰਾਂ ‘ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

Punjab News
ਚੰਡੀਗੜ੍ਹ, 16 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 600 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 177ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,603 ਹੋ ਗਈਆਂ। ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟ...
ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

Punjab News
ਚੰਡੀਗੜ੍ਹ/ਮੋਹਾਲੀ, 16 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ਅਤੇ ਵਿਸ਼ੇਸ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰ...
ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

Punjab News
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰਥ...
ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

Breaking News
ਚੰਡੀਗੜ੍ਹ: 16 ਜੁਲਾਈ 2026 : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਪੂਰੇ ਪੰਜਾਬ ਵਿੱਚ 14 ਜੁਲਾਈ 2026 ਤੱਕ ਕੁੱਲ 68.9 ਲੱਖ ਲਾਭਪਾਤਰੀਆਂ ਦਾ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਵੱਧ ਰਜਿਸਟ੍ਰੇਸ਼ਨਾਂ ਦੇ ਪ...
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਦਾ ਆਗਾਜ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਦਾ ਆਗਾਜ਼

Local news
ਗੁਰਦਾਸਪੁਰ, 15 ਜੁਲਾਈ()  ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (CAD) ਦੀਆਂ ਹਦਾਇਤਾਂ ਅਤੇ ਸਪੈਸ਼ਲ ਡੀ.ਜੀ.ਪੀ. (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਸ੍ਰੀਮਤੀ ਗੁਰਪ੍ਰੀਤ ਦਿਓ, ਆਈ.ਪੀ.ਐਸ. ਦੇ ਦੂਰਅੰਦੇਸ਼ੀ ਵਿਜ਼ਨ ਅਨੁਸਾਰ ਸ਼ੁਰੂ ਕੀਤੀ ਗਈ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਵਾਤਾਵਰਨ ਸੰਭਾਲ, ਲੋਕ ਭਾਗੀਦਾਰੀ ਅਤੇ ਟਿਕਾਊ ਵਿਕਾਸ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸੇ ਲੜੀ ਤਹਿਤ ਵਾਤਾਵਰਨ ਸੁਰੱਖਿਆ ਨੂੰ ਪ੍ਰੋਤਸਾਹਿਤ ਕਰਨ ਅਤੇ ਨੌਜਵਾਨਾਂ ਵਿੱਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖਮਿੱਤਰ’ ਰੁੱਖ ਲਗਾਓ ਮੁਹਿੰਮ ਦਾ ਸ਼ੁਭ ਆਰੰਭ ਸ੍ਰੀ ਆਦਿੱਤਿਆ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਐੱਸ.ਪੀ. ਹੈੱਡਕੁਆਰਟਰ ਜੁਗਰਾਜ ਸਿੰਘ, ਇੰਸਪੈਕਟਰ ਅਮਨਪ੍ਰੀਤ ਕੌਰ, ਸਟੂਡੈਂਟ ਪੁਲਿਸ ਕੈਡਿਟ (ਐੱਸ.ਪੀ.ਸੀ.) ਪ੍ਰੋਗਰਾਮ ਦੇ ...
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ

Local news
ਗੁਰਦਾਸਪੁਰ, 15 ਜੁਲਾਈ -  ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 17 ਜੁਲਾਈ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ—ਬੀ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2:30 ਵਜੇ ਤੱਕ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆਂ ਕਿ ਇਸ ਕੈਂਪ ਵਿਚ ਮਾਰੂਤੀ ਸੁਜੂਕੀ ਪ੍ਰਾਈਵੇਟ ਲਿਮਿਟੇਡ ਅਤੇ  Indusind bank ਦੇ ਕਰਮਚਾਰੀਆਂ ਵੱਲੋਂ  ਕੰਪਿਉਟਰ ਆਪਰੇਟਰ, ਸੈਲਸਮੈਨ ਅਤੇ  ਰਿਲੇਸ਼ਨਸ਼ਿਪ ਮੈਨੇਜਰ ਦੀ ਆਸਾਮੀਆਂ ਵਾਸਤੇ ਮੌਕੇ ਤੇ ਇੰਟਰਵਿਉ ਕੀਤੀ ਜਾਵੇਗੀ। ਇੰਟਰਵਿਉ ਪਾਸ ਕਰਨ ਵਾਲੇ ਪ੍ਰਾਰਥੀਆਂ ਸਿਲੈਕਸ਼ਨ ਹੋਣ ਉਪਰੰਤ ਵਧੀਆਂ ਤਨਖਾਹ ਦਿੱਤੀ ਜਾਵੇਗੀ । ਆਸਾਮੀਆਂ ਨੂੰ ਅਪਲਾਈ ਕਰਨ ਲਈ ਘੱਟੋ ਘੱਟ ਯੋਗਤਾ ਬਾਰਵੀਂ ਪਾਸ ਹੈ। ਇਸ ਸਬੰਧੀ ਜਿਲ੍ਹਾ ਰੋਜ਼...
ਨਾਬਾਰਡ ਤੇ ਪੀਐੱਸਆਰਐੱਲਐੱਮ ਦੇ ਸਾਂਝੇ ਉਪਰਾਲੇ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਬਣੀਆਂ ਉਦਮੀ

ਨਾਬਾਰਡ ਤੇ ਪੀਐੱਸਆਰਐੱਲਐੱਮ ਦੇ ਸਾਂਝੇ ਉਪਰਾਲੇ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਬਣੀਆਂ ਉਦਮੀ

Local news
ਬਰਨਾਲਾ, 15 ਜੁਲਾਈ-     ਪੇਂਡੂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਕਦਮ ਚੁੱਕਦਿਆਂ ਨਾਬਾਰਡ ਦੇ ਜਨਰਲ ਮੈਨੇਜਰ ਸ੍ਰੀਮਤੀ ਅੰਬਿਕਾ ਜੋਤੀ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਅਤੇ ਠੀਕਰੀਵਾਲ ਵਿੱਚ ਲਾਈਵਲੀਹੁੱਡਜ਼ ਐਂਡ ਐਂਟਰਪ੍ਰਾਈਜ਼ ਡਿਵੈਲਪਮੈਂਟ ਪ੍ਰੋਗਰਾਮ (LEDP) ਤਹਿਤ ਬਣਾਈਆਂ ਬੇਕਰੀ ਉਤਪਾਦਾਂ ਵਾਲੀਆਂ ਦੋ ਦੁਕਾਨਾਂ ਦਾ ਉਦਘਾਟਨ ਕੀਤਾ।    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਨਾਬਾਰਡ ਅਤੇ ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ (ਪੀਐੱਸਆਰਐੱਲਐੱਮ), ਬਰਨਾਲਾ ਦੇ ਸਾਂਝੇ ਉਪਰਾਲੇ ਨਾਲ ਚਲਾਇਆ ਜਾ ਰਿਹਾ ਹੈ।   ਇਸ ਪ੍ਰੋਗਰਾਮ ਤਹਿਤ ਬਡਬਰ, ਠੀਕਰੀਵਾਲ ਤੇ ਸੇਖਾ ਪਿੰਡਾਂ ਦੀਆਂ 90 ਸਵੈ-ਸਹਾਇਤਾ ਸਮੂਹਾਂ (SHGs) ਦੀਆਂ ਮਹਿਲਾਵਾਂ ਨੂੰ ਬੇਕਰੀ ਉਤਪਾਦ ਤਿਆਰ ਕਰਨ ਅਤੇ ਉਦਮ ਸਥਾਪਿਤ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਸਿਖਲਾਈ ਦੌਰਾਨ ਮਹਿਲਾਵਾਂ ਨੇ ਪੀਜ਼ਾ ਬ੍ਰੈੱਡ, ਕੂਕੀਜ਼, ਕੇਕ, ਮਿਠਾਈਆਂ ...
ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ

ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ

Local news
ਤਰਨ ਤਾਰਨ, 15 ਜੁਲਾਈ :       ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸੱਤ ਦਿਨਾਂ ਦੇ ਯੁਵਾ ਆਪਦਾ ਮਿਤਰ ਯੋਜਨਾ ਸਿਖਲਾਈ ਪ੍ਰੋਗਰਾਮ ਦੇ ਤੀਜੇ ਦਿਨ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਸੰਬੰਧੀ ਵਿਸਤ੍ਰਿਤ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ। ਸਿਖਲਾਈ ਮਗਸੀਪਾ ਚੰਡੀਗੜ੍ਹ ਦੀ ਟੀਮ ਅੰਕੁਰ ਸ਼ਰਮਾ, ਸਚਿਨ ਸ਼ਰਮਾ ਆਯੁਸ਼ ਠਾਕੁਰ, ਜਾਨਸਨ, ਮਿਸ ਕੋਮਲ ਅਤੇ ਮਿਸ ਪ੍ਰੇਰਣਾ ਵੱਲੋਂ ਕਰਵਾਈ ਗਈ। ਤਕਨੀਕੀ ਸੈਸ਼ਨਾਂ ਦੌਰਾਨ ਵਲੰਟੀਅਰਾਂ ਨੂੰ ਖੋਜ-ਬਚਾਅ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਮਾਰਤਾਂ ਦੇ ਢਹਿ ਜਾਣ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਲਬੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਉਣ ਦੀਆਂ ਆਧੁਨਿਕ ਤਕਨੀਕਾਂ ਅਤੇ ਰੈਸਕਿਊ ਟੀਮ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ। ਪ੍ਰਯੋਗਾਤਮਕ ਸਿਖਲਾਈ ਦੌਰਾਨ ਵਲ...