Tuesday, October 27
Shadow

Tag: latest news

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਕਪੂਰਥਲਾ, 13 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ। ਮੁੱਖ ਮੰਤਰੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰਤੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸੂਬ...
17 ਸਾਲਾ ਮਾਇਆ ਨੇ ਤੋੜਿਆ ਸਾਨੀਆ ਮਿਰਜ਼ਾ ਦਾ 22 ਸਾਲ ਪੁਰਾਣਾ ਰਿਕਾਰਡ,ਕੀਤੀ ਵੱਡੀ ਉਪਲਬਧੀ ਹਾਸਲ

17 ਸਾਲਾ ਮਾਇਆ ਨੇ ਤੋੜਿਆ ਸਾਨੀਆ ਮਿਰਜ਼ਾ ਦਾ 22 ਸਾਲ ਪੁਰਾਣਾ ਰਿਕਾਰਡ,ਕੀਤੀ ਵੱਡੀ ਉਪਲਬਧੀ ਹਾਸਲ

Sports
ਲਾਗੋਸ (ਨਾਈਜੀਰੀਆ): ਐਤਵਾਰ ਨੂੰ ਭਾਰਤੀ ਟੈਨਿਸ ਦੀ ਦੁਨੀਆ ਵਿੱਚ 'ਮਾਇਆ ਰਾਜੇਸ਼ਵਰਨ ਰੇਵਤੀ' ਨਾਂ ਦੀ ਇੱਕ ਨਵੀਂ ਖਿਡਾਰਨ ਉਭਰੀ। ਉਸ ਨੇ 17 ਸਾਲ ਦੀ ਉਮਰ ਵਿੱਚ ਆਪਣਾ ਪਹਿਲਾ ਪੇਸ਼ੇਵਰ ਸਿੰਗਲਜ਼ ਖਿਤਾਬ (W35 ਲਾਗੋਸ) ਜਿੱਤ ਕੇ ਆਪਣੀ ਅਥਾਹ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਤੋਂ ਪਹਿਲਾਂ ਤਾਮਿਲਨਾਡੂ ਦੀ ਰਹਿਣ ਵਾਲੀ ਇਸ ਖਿਡਾਰਨ ਦੀ ਵਿਸ਼ਵ ਰੈਂਕਿੰਗ 1038ਵੀਂ ਸੀ। ਹਾਲਾਂਕਿ ਉਸ ਨੇ ਕੁਆਲੀਫਾਇਰ ਰਾਹੀਂ ਮੁੱਖ ਡਰਾਅ ਵਿੱਚ ਥਾਂ ਬਣਾਈ। ਪਹਿਲੇ ਦੌਰ ਵਿੱਚ ਚੋਟੀ ਦੀ ਦਰਜਾ ਪ੍ਰਾਪਤ ਜਸਟੀਨਾ ਮਿਕੁਲਸਕਾਈਟ ਨੂੰ ਹਰਾਇਆ ਅਤੇ ਬਾਅਦ ਵਿੱਚ ਉੱਚ ਰੈਂਕਿੰਗ ਵਾਲੀਆਂ ਵਿਰੋਧੀ ਖਿਡਾਰਨਾਂ ਨੂੰ ਮਾਤ ਦੇ ਕੇ ਖਿਤਾਬ ਆਪਣੇ ਨਾਂ ਕੀਤਾ। ਮਾਇਆ ਰਾਜੇਸ਼ਵਰਨ ਨੇ ਫਾਈਨਲ ਵਿੱਚ ਸਪੇਨ ਦੀ ਸੇਲੀਆ ਸਰਵਿਨੋ ਰੁਇਜ਼ ਨੂੰ 6-4, 6-2 ਨਾਲ ਹਰਾ ਕੇ ਆਪਣਾ ਪਹਿਲਾ 'ਪ੍ਰੋ ਸਰਕਟ' ਖਿਤਾਬ ਜਿੱਤਿਆ ਅਤੇ ਆਪਣੇ ਸ਼ਾਨਦਾਰ ਸਫ਼ਰ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ। ਇਸ ਤੋਂ ਇਲਾਵਾ, ਇਸ ਭਾਰਤੀ ਟੈਨਿਸ ਖਿਡਾਰਨ ਨੇ ਯੂਕਰੇਨ ਦੀ ਕੋਟਲੀਆਰ ਨਾਲ ਮਿਲ ਕੇ ਚੀਨ ਦੀ ਮਿਨ ਲਿਊ ਅਤੇ ਇਟਲੀ ਦੀ ਕਾਰਲੋਟਾ ਮੋਸੀਆ ਨੂੰ 0-6, 6-2, ...
ਸੋਸ਼ਲ ਮੀਡੀਆ ‘ਤੇ ਕੋਲੇਜਨ ਫੇਸ ਮਾਸਕ ਹੋ ਰਿਹਾ ਮਸ਼ਹੂਰ, ਜਾਣੋ ਚਿਹਰੇ ‘ਤੇ ਕੀ ਦਿਖੇਗਾ ਅਸਰ?

ਸੋਸ਼ਲ ਮੀਡੀਆ ‘ਤੇ ਕੋਲੇਜਨ ਫੇਸ ਮਾਸਕ ਹੋ ਰਿਹਾ ਮਸ਼ਹੂਰ, ਜਾਣੋ ਚਿਹਰੇ ‘ਤੇ ਕੀ ਦਿਖੇਗਾ ਅਸਰ?

Health
COLLAGEN FACE MASK USES: ਸੋਸ਼ਲ ਮੀਡੀਆ ਨੇ ਘਰ 'ਚ ਹੀ ਚਿਹਰੇ ਦੀ ਦੇਖਭਾਲ ਕਰਨ ਦੇ ਤਰੀਕੇ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਪਹਿਲਾਂ ਦੁਨੀਆ ਬੇਸਨ, ਦਹੀਂ, ਹਲਦੀ ਅਤੇ ਕੌਫੀ ਵਰਗੀਆਂ ਆਮ ਰਸੋਈ ਦੀਆਂ ਚੀਜ਼ਾਂ ਤੱਕ ਹੀ ਸੀਮਿਤ ਸੀ ਪਰ ਇੰਸਟਾਗ੍ਰਾਮ ਅਤੇ ਰੀਲਾਂ ਦੇ ਦੌਰ ਨੇ ਘਰ 'ਚ ਕੀਤੇ ਜਾਣ ਵਾਲੇ ਜ਼ਿਆਦਾ ਐਡਵਾਂਸਡ ਨੁਸਖ਼ਿਆਂ ਅਤੇ ਚਿਹਰੇ ਦੀ ਦੇਖਭਾਲ ਦੇ ਰੁਟੀਨ ਨੂੰ ਉਤਸ਼ਾਹਿਤ ਕੀਤਾ ਹੈ। ਕੋਲੇਜਨ ਫੇਸ ਮਾਸਕ ਅੱਜ ਕੱਲ ਬਿਊਟੀ ਦੀ ਦੁਨੀਆ ਅਤੇ ਸੋਸ਼ਲ ਮੀਡੀਆ 'ਤੇ ਇੱਕ ਵੱਡਾ ਟ੍ਰੈਂਡ ਬਣ ਗਿਆ ਹੈ। ਕੈਮਰੇ 'ਤੇ ਮਾਸਕ ਲਗਾਉਣ ਤੋਂ ਲੈ ਕੇ ਉਸਨੂੰ ਹਟਾਉਣ ਤੋਂ ਬਾਅਦ ਤਰੁੰਤ ਚਮਕ ਅਤੇ ਬਦਲਾਅ ਦਿਖਾਉਣ ਤੱਕ, ਇਹ ਪ੍ਰੋਸੈਸ ਦਰਸ਼ਕਾਂ ਨੂੰ ਆਪਣੇ ਵੱਲ ਖਿੱਚ ਰਿਹਾ ਹੈ। ਕੋਲੇਜਨ ਕੀ ਹੈ? ਕੋਲੇਜਨ ਇੱਕ ਪ੍ਰੋਟੀਨ ਹੈ, ਜੋ ਕੁਦਰਤੀ ਰੂਪ ਨਾਲ ਚਮੜੀ ਵਿੱਚ ਪਾਇਆ ਜਾਂਦਾ ਹੈ ਅਤੇ ਹਾਲ ਹੀ ਵਿੱਚ ਕੋਲੇਜਨ ਨਾਲ ਭਰਪੂਰ ਫੇਸ ਮਾਸਕ ਦੀ ਪ੍ਰਸਿੱਧੀ ਕਾਫ਼ੀ ਵੱਧ ਗਈ ਹੈ। ਹਾਲਾਂਕਿ, ਇਹ ਸਮਝਣਾ ਜ਼ਰੂਰੀ ਹੈ ਕਿ ਚਿਹਰੇ 'ਤੇ ਕੋਲੇਜਨ ਮਾਸਕ ਲਗਾਉਣ ਦਾ ਮਤਲਬ ਇਹ ਨਹੀਂ ਹੈ ਕਿ ਤੁਹਾਡੀ ਚਮੜੀ ਤਰੁੰਤ ਨਵਾਂ ਕੋਲੇਜ...
ਸੈਫ ਅਲੀ ਖਾਨ ਨੇ ਇੰਸਟਾਗ੍ਰਾਮ ‘ਤੇ ਮਾਰੀ ਐਂਟਰੀ, ਪਹਿਲੀ ਪੋਸਟ ‘ਚ ਦਿਖਾਈ ਪਟੌਦੀ ਪਰਿਵਾਰ ਦੀ ਵਿਰਾਸਤ

ਸੈਫ ਅਲੀ ਖਾਨ ਨੇ ਇੰਸਟਾਗ੍ਰਾਮ ‘ਤੇ ਮਾਰੀ ਐਂਟਰੀ, ਪਹਿਲੀ ਪੋਸਟ ‘ਚ ਦਿਖਾਈ ਪਟੌਦੀ ਪਰਿਵਾਰ ਦੀ ਵਿਰਾਸਤ

Entertainment
ਮੁੰਬਈ (ਮਹਾਰਾਸ਼ਟਰ): ਸਾਲਾਂ ਤੱਕ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੇ ਆਖਰਕਾਰ ਇੰਸਟਾਗ੍ਰਾਮ ਜੁਆਇਨ ਕਰ ਲਿਆ ਹੈ। ਇਸ ਪਲੇਟਫਾਰਮ 'ਤੇ ਅਦਾਕਾਰ ਦੇ ਆਉਣ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ, ਬਹੁਤ ਸਾਰੇ ਲੋਕ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਪਹਿਲੀ ਪੋਸਟ 'ਤੇ ਨਜ਼ਰ ਰੱਖ ਰਹੇ ਹਨ। ਸੈਫ, ਜਿਨ੍ਹਾਂ ਦਾ ਵਿਆਹ ਅਦਾਕਾਰਾ ਕਰੀਨਾ ਕਪੂਰ ਖਾਨ ਨਾਲ ਹੋਇਆ ਹੈ, ਹੁਣ ਤੱਕ ਆਪਣੇ ਨਿੱਜੀ ਜਨਤਕ ਸੋਸ਼ਲ ਮੀਡੀਆ ਖਾਤੇ ਤੋਂ ਕਾਫ਼ੀ ਹੱਦ ਤੱਕ ਦੂਰ ਹੀ ਰਹੇ ਹਨ। ਪ੍ਰਸ਼ੰਸਕਾਂ ਨੂੰ ਅਕਸਰ ਕਰੀਨਾ ਦੀਆਂ ਪੋਸਟਾਂ ਰਾਹੀਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਝਲਕ ਮਿਲਦੀ ਰਹੀ ਹੈ, ਪਰ ਹੁਣ ਇੰਸਟਾਗ੍ਰਾਮ 'ਤੇ ਉਨ੍ਹਾਂ ਦੀ ਆਮਦ ਨੇ ਪ੍ਰਸ਼ੰਸਕਾਂ ਨੂੰ ਅਦਾਕਾਰ ਨਾਲ ਜੁੜਨ ਦਾ ਇੱਕ ਨਵਾਂ ਜ਼ਰੀਆ ਦਿੱਤਾ ਹੈ। ਦਿਲਚਸਪ ਗੱਲ ਇਹ ਹੈ ਕਿ ਕਰੀਨਾ ਉਹ ਪਹਿਲੀ ਵਿਅਕਤੀ ਸੀ, ਜਿਨ੍ਹਾਂ ਨੂੰ ਸੈਫ ਨੇ ਇਸ ਪਲੇਟਫਾਰਮ 'ਤੇ ਫਾਲੋ ਕੀਤਾ ਅਤੇ ਕਰੀਨਾ ਨੇ ਵੀ ਉਨ੍ਹਾਂ ਨੂੰ ਵਾਪਸ ਫਾਲੋ ਕੀਤਾ ਹੈ। ਉਨ੍ਹਾਂ ਦੀ ਭੈਣ ਸੋਹਾ ਅਲੀ ਖਾਨ ਵੀ ਉਨ੍ਹਾਂ ਦੇ ਫਾਲੋਅਰਜ਼ ਵਿੱਚ ਸ਼ਾਮਲ ਹ...
ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਬਸਤੀਆਤ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਯਾਤਰਾ

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਬਸਤੀਆਤ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਯਾਤਰਾ

Local news
ਜਲੰਧਰ, 12 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ 23 ਅਕਤੂਬਰ ਨੂੰ ਸ਼ਹਿਰ ਦੇ ਬਸਤੀਆਤ ਇਲਾਕੇ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਅੱਜ ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਬਸਤੀਆਤ ਇਲਾਕੇ ਵਿੱਚ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ, ਵਾਹਨਾਂ ਦੀ ਪਾਰਕਿੰਗ, ਆਵਾਜਾਈ ਲਈ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ ਤੇ ਸਜਾਵਟ, ਮੈਡੀਕਲ ਟੀਮਾਂ ਦੀ ਤਾਇਨਾਤੀ, ਨਿਰਵਿਘਨ ਬਿਜਲੀ ਸਮੇਤ ਸਾਰੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨ...
ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਫਾਜ਼ਿਲਕਾ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਫਾਜ਼ਿਲਕਾ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

Local news
ਫਾਜ਼ਿਲਕਾ, 12 ਅਕਤੂਬਰ: ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਖਰੀਦ ਪ੍ਰਬੰਧਾਂ, ਝੋਨੇ ਦੀ ਲਿਫਟਿੰਗ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਮੰਡੀਆਂ ਵਿੱਚ ਪਾਣੀ ਭਰਨ ਅਤੇ ਹੋਰ ਮੁਸ਼ਕਲਾਂ ਦੇ ਚਲਦਿਆਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ ਸੀ। ਇਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਆਮ ਵਾਂਗ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਮੰਡੀ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਮੁੜ ਸੁ...
ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ

Local news
**ਹੁਸ਼ਿਆਰਪੁਰ, 12 ਅਕਤੂਬਰ:** ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ (ਐੱਸ.ਆਈ.ਆਰ.) ਤਹਿਤ ਅੱਜ 12 ਅਕਤੂਬਰ 2026 ਨੂੰ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਰਾਹੀਂ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ।...
ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

Local news
ਖਡੂਰ ਸਾਹਿਬ, 12 ਅਕਤੂਬਰ :         ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਬਲਾਕ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪੰਜ ਕਿਸਾਨਾਂ ਖ਼ਿਲਾਫ਼ ਸਬੰਧਤ ਪੁਲਿਸ ਥਾਣਿਆਂ ਵਿੱਚ ਪਰਚੇ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ  ਸੰਜੀਵ ਸ਼ਰਮਾ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵੱਲੋਂ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਵੈਰੋਵਾਲ ਅਧੀਨ ਪਿੰਡ ਬਿਹਾਰੀਪੁਰ ਦੇ ਅਜੇਪਾਲ ਪੁੱਤਰ ਇੰਦਰ ਸ...
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ 12 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪੁਲਿਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ ਨੂੰ ਧੱਕੇ ਨਾਲ ਬਾਹਰ ਕਿਵੇਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਨਜ਼ਰਬੰਦੀ ਅਤੇ ਇਸ ਤਰੀਕੇ ਨੇ ਸਰਕਾਰ ਦੇ ਰਵੱਈਏ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ 'ਤੇ ਵੀ ਸਵਾਲ ਉਠਾਏ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਚੁੱਕਣ ਅਤੇ ਭਾਜਪਾ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕੀਤੀ, ਕਿਉਂਕਿ ਉਨ੍ਹਾਂ ਅਨੁਸਾਰ ਇਸ ਘਟਨਾ ਨੇ ਆ...
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ; 12 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ...