ਮਰਹੂਮ ਰਾਜਵੀਰ ਜਵੰਦਾ ਦੇ ਆਖ਼ਰੀ ਗੀਤ ਦੀ ਝਲਕ ਆਈ ਸਾਹਮਣੇ, ਜਲਦ ਹੋਵੇਗਾ ਰਿਲੀਜ਼
ਚੰਡੀਗੜ੍ਹ: ਪੰਜਾਬੀ ਗਾਇਕੀ ਜਗਤ ਦੇ ਚਮਕਦੇ ਸਿਤਾਰੇ ਵਜੋਂ ਆਪਣਾ ਸ਼ੁਮਾਰ ਕਰਵਾ ਚੁੱਕੇ ਮਰਹੂਮ ਗਾਇਕ ਰਾਜਵੀਰ ਜਵੰਦਾ ਵੱਲੋਂ ਜੀਵਨ ਦੇ ਆਖ਼ਰੀ ਪੜ੍ਹਾਅ ਦੌਰਾਨ ਇੱਕ ਗੀਤ ਰਿਕਾਰਡ ਕੀਤਾ ਗਿਆ ਸੀ, ਜਿਸ ਨੂੰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਦਾ ਨਾਮ 'ਬਾਬਲ ਦੇ ਦੇਸ਼' ਹੈ। ਇਸ ਗੀਤ ਦੀ ਪਹਿਲੀ ਝਲਕ ਨੂੰ ਰਿਵੀਲ ਕਰ ਦਿੱਤਾ ਗਿਆ ਹੈ। 'ਬਾਬਲ ਦੇ ਦੇਸ਼' ਗੀਤ ਦਾ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
ਅਰਸ਼ਵਿੰਦਰ ਜਵੰਦਾ ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਭਾਵਪੂਰਨ ਗੀਤ ਨੂੰ ਮਰਹੂਮ ਰਾਜਵੀਰ ਜਵੰਦਾ ਵੱਲੋਂ ਬਹੁਤ ਹੀ ਖੂਬਸੂਰਤ ਅਤੇ ਪ੍ਰਭਾਵੀ ਅੰਦਾਜ਼ ਵਿੱਚ ਗਾਇਆ ਗਿਆ ਹੈ, ਜੋ ਸੁਣਨ ਅਤੇ ਦੇਖਣ ਵਾਲਿਆ ਨੂੰ ਝੰਜੋੜ ਕੇ ਰੱਖ ਦੇਵੇਗਾ। ਪਿਓ ਅਤੇ ਧੀ ਵਿਚਕਾਰ ਭਾਵਨਾਤਮਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੇ ਇਸ ਗੀਤ ਦੇ ਬੋਲ ਗੀਤਕਾਰ ਕੱਟੂ ਵਾਲਾ ਭੁੱਲਰ ਨੇ ਲਿਖੇ ਹਨ ਜਦਕਿ ਇਸ ਦਾ ਮਨ ਨੂੰ ਛੂਹ ਲੈਣ ਵਾਲਾ ਸੰਗੀਤ ਜੀ ਗੁਰੀ ਵੱਲੋਂ ਤਿਆਰ ਕੀਤਾ ਗਿਆ ਹੈ।
ਸੰਗ਼ੀਤਕ ਗਲਿਆਰਿਆਂ ਵਿੱਚ ਖਿੱਚ ਦਾ ਕੇਂਦਰ ਬਣੇ ਅਤੇ ਵੱਡੇ ਪੱਧਰ 'ਤੇ ਸੰਗ਼ੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ...








