Monday, August 10
Shadow

Tag: latest news

मुख्यमंत्री ने किया साउथ एशियन यूथ टेबल टेनिस प्रतियोगिता का शुभारम्भ

मुख्यमंत्री ने किया साउथ एशियन यूथ टेबल टेनिस प्रतियोगिता का शुभारम्भ

Himachal
मुख्यमंत्री ठाकुर सुखविन्द्र सिंह सुक्खू ने आज इंदिरा गांधी राज्य खेल परिसर शिमला में 11 अप्रैल, 2026 तक चलने वाली साउथ एशियन यूथ टेबल टेनिस चैम्पियनशिप-2026 का शुभारम्भ किया। इस प्रतियोगिता में पांच देशों भारत, श्रीलंका, मालद्वीप, बांग्लादेश और नेपाल के 100 से ज्यादा प्रतिभागी हिस्सा ले रहे हैं।मुख्यमंत्री ने सभी प्रतिभागियों को शुभकामनाएं देते हुए कहा कि हिमाचल प्रदेश में इस प्रकार का आयोजन पहली बार हो रहा है। उन्होंने कहा कि राज्य सरकार खेल अधोसंरचना को मजबूत बना रही है ताकि युवा खेलों में भाग लेने के लिए प्रोत्साहित हो सकें। उन्होंने कहा कि खेल से अनुशासन, समर्पण और नेतृत्व क्षमता का विकास होता है तथा युवाओं को सकारात्मक दिशा मिलती है। खेल युवाओं को नशे जैसी सामाजिक बुराइयों से दूर रहने के लिए प्रेरित करते हैं।इस अवसर पर विधायक हरीश जनारथा, मुख्यमंत्री के प्रधान सलाहकार (मीडिया) नरेश च...
शैक्षणिक भ्रमण के तहत छात्रों ने जानी मशरूम उत्पादन की बारीकियां

शैक्षणिक भ्रमण के तहत छात्रों ने जानी मशरूम उत्पादन की बारीकियां

Himachal
मंडी, 08 अप्रैल। डॉ. यशवंत सिंह परमार औद्यानिकी एवं वानिकी विश्वविद्यालय के औद्यानिकी एवं वानिकी महाविद्यालय, थुनाग (स्थित गोहर) के बी.एस.सी. तृतीय वर्ष के छात्रों के लिए मशरूम उत्पादन पाठ्यक्रम के अंतर्गत एक शैक्षणिक भ्रमण का आयोजन किया गया। इस कार्यक्रम के तहत छात्रों ने जिला हमीरपुर के जाहु स्थित शिव शक्ति मशरूम फार्म, मनोह का दौरा किया। इस शैक्षणिक भ्रमण में कुल 62 विद्यार्थियों ने भाग लिया और उन्हें मशरूम उत्पादन की संपूर्ण प्रक्रिया के बारे में जानकारी प्रदान की गई। फार्म पर विशेषज्ञों द्वारा विद्यार्थियों को मशरूम की विभिन्न प्रजातियों, उनके उत्पादन की वैज्ञानिक विधियों, कम्पोस्ट तैयार करने की तकनीक, बीज (स्पॉन) के उपयोग, तापमान एवं आर्द्रता के नियंत्रण सहित फसल प्रबंधन के विभिन्न पहलुओं से अवगत करवाया गया...
ਆਸਟ੍ਰੇਲੀਆਈ ਦਿੱਗਜ ਡੇਵਿਡ ਵਾਰਨਰ ਗ੍ਰਿਫ਼ਤਾਰ, ਜ਼ਮਾਨਤ ਮਿਲੀ, 7 ਮਈ ਨੂੰ ਅਗਲੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ?

ਆਸਟ੍ਰੇਲੀਆਈ ਦਿੱਗਜ ਡੇਵਿਡ ਵਾਰਨਰ ਗ੍ਰਿਫ਼ਤਾਰ, ਜ਼ਮਾਨਤ ਮਿਲੀ, 7 ਮਈ ਨੂੰ ਅਗਲੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ?

Sports
David Warner arrested: ਆਸਟ੍ਰੇਲੀਆ ਦੇ ਸਾਬਕਾ ਓਪਨਰ ਡੇਵਿਡ ਵਾਰਨਰ ਨੂੰ ਐਤਵਾਰ (5 ਅਪ੍ਰੈਲ) ਨੂੰ ਸਿਡਨੀ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਵਾਰਨਰ ਇਸ ਸਮੇਂ ਪਾਕਿਸਤਾਨ ਸੁਪਰ ਲੀਗ (ਪੀਐਸਐਲ) ਦੇ 11ਵੇਂ ਸੀਜ਼ਨ ਵਿੱਚ ਕਰਾਚੀ ਕਿੰਗਜ਼ ਦੀ ਕਪਤਾਨੀ ਕਰ ਰਿਹਾ ਹੈ। ਉਹ ਥੋੜ੍ਹੀ ਦੇਰ ਲਈ ਬ੍ਰੇਕ ਤੋਂ ਬਾਅਦ ਘਰ ਵਾਪਸ ਆ ਗਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਨਿਊ ਸਾਊਥ ਵੇਲਜ਼ ਪੁਲਿਸ ਨੇ ਪੁਸ਼ਟੀ ਕੀਤੀ ਕਿ ਵਾਰਨਰ ਨੂੰ 5 ਅਪ੍ਰੈਲ ਨੂੰ ਲਗਭਗ 11:20 ਵਜੇ ਬੇਤਰਤੀਬ ਸਾਹ ਟੈਸਟ ਲਈ ਰੋਕਿਆ ਗਿਆ ਸੀ। ਰਿਪੋਰਟ ਦੇ ਮੁਤਾਬਿਕ, ਵਾਰਨਰ ਦਾ ਟੈਸਟ ਸਕਾਰਾਤਮਕ ਆਇਆ, ਜਿਸ ਤੋਂ ਬਾਅਦ ਉਸਨੂੰ ਹੋਰ ਜਾਂਚ ਲਈ ਪੁਲਿਸ ਸਟੇਸ਼ਨ ਲਿਜਾਇਆ ਗਿਆ। ਵਾਰਨਰ ਵਿੱਚ ਸ਼ਰਾਬ ਦੀ ਮਾਤਰਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਾਰਨਰ ਵਿੱਚ ਸ਼ਰਾਬ ਦੀ ਮਾਤਰਾ 0.104 ਸੀ। ਬਾਅਦ ਵਿੱਚ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ 7 ਮਈ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ। ਨਿਊ ਸਾਊਥ ਵੇਲਜ਼ ਪੁਲਿਸ ਦੇ ਬੁਲਾਰੇ ਨੇ ਕਿਹਾ "ਵਾਰਨਰ ...
40 ਸਾਲ ਦੀ ਉਮਰ ਤੋਂ ਬਾਅਦ ਵੀ ਜਵਾਨ ਦਿਖਣਾ ਚਾਹੁੰਦੇ ਹੋ? ਅਪਣਾਓ ਇਹ 5 ਯੋਗ ਆਸਣ

40 ਸਾਲ ਦੀ ਉਮਰ ਤੋਂ ਬਾਅਦ ਵੀ ਜਵਾਨ ਦਿਖਣਾ ਚਾਹੁੰਦੇ ਹੋ? ਅਪਣਾਓ ਇਹ 5 ਯੋਗ ਆਸਣ

Health
ਯੋਗਾ ਕਿਸੇ ਵੀ ਉਮਰ ਵਿੱਚ ਚਮਕਦਾਰ ਚਮੜੀ ਅਤੇ ਮਜ਼ਬੂਤ ​​ਸਰੀਰ ਨੂੰ ਬਣਾਈ ਰੱਖਣ ਦਾ ਇੱਕ ਵਧੀਆ ਤਰੀਕਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਵਾਨ ਦਿੱਖ ਬਣਾਈ ਰੱਖਣ ਲਈ ਸਰੀਰਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਜ਼ਰੂਰੀ ਹੈ। ਇਸ ਤੋਂ ਇਲਾਵਾ, ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ (NLM) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ (NCCIH) ਦੇ ਅਧਿਐਨਾਂ ਨੇ ਦਿਖਾਇਆ ਹੈ ਕਿ ਨਿਯਮਤ ਯੋਗਾ ਅਭਿਆਸ ਉਮਰ ਵਧਣ ਨਾਲ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਘਟਾ ਸਕਦਾ ਹੈ। ਯੋਗਾ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਚਿੰਤਾ ਅਤੇ ਤਣਾਅ ਨੂੰ ਵੀ ਘਟਾਉਂਦਾ ਹੈ ਅਤੇ ਚਿਹਰੇ 'ਤੇ ਕੁਦਰਤੀ ਚਮਕ ਲਿਆਉਂਦਾ ਹੈ। ਇਸ ਲਈ ਜੇਕਰ ਅਸੀਂ ਯੋਗਾ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਂਦੇ ਹਾਂ, ਤਾਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਊਰਜਾਵਾਨ ਰਹਾਂਗੇ। ਜਵਾਨ ਦਿਖਣ ਲਈ ਯੋਗ ਆਸਣ ਸਰਵੰਗਾਸਨ - ਸਰਵੰਗਾਸਨ ਸਭ ਤੋਂ ਸ਼ਕਤੀਸ਼ਾਲੀ ਆਸਣਾਂ ਵਿੱਚੋਂ ਇੱਕ ਹੈ। ਇਸਨੂੰ ਆਸਣਾਂ ਦੀ ਰਾਣੀ ਕਿਹਾ ਜਾਂਦਾ ਹੈ, ਕਿਉਂਕਿ ਇਹ ਸਰੀਰ ਦੇ ਸਾਰੇ ਹਿੱਸਿਆਂ ਨੂੰ ਲਾਭ ਪਹੁੰਚਾਉਂਦਾ ਹੈ। ਆਮ ...
ਨਵਾਂ ਰਿਕਾਰਡ ਬਣਾਉਣ ਲਈ ਤਿਆਰ ਨਿਰਦੇਸ਼ਕ ਸਮੀਪ ਕੰਗ, ਲਗਾਤਾਰ 5 ਫਿਲਮਾਂ ਕਰਨਗੇ ਦਰਸ਼ਕਾਂ ਸਨਮੁੱਖ

ਨਵਾਂ ਰਿਕਾਰਡ ਬਣਾਉਣ ਲਈ ਤਿਆਰ ਨਿਰਦੇਸ਼ਕ ਸਮੀਪ ਕੰਗ, ਲਗਾਤਾਰ 5 ਫਿਲਮਾਂ ਕਰਨਗੇ ਦਰਸ਼ਕਾਂ ਸਨਮੁੱਖ

Entertainment
ਚੰਡੀਗੜ੍ਹ: ਪੰਜਾਬੀ ਫ਼ਿਲਮ ਉਦਯੋਗ ਵਿੱਚ ਬਤੌਰ ਨਿਰਦੇਸ਼ਕ ਦੋ ਦਹਾਕਿਆਂ ਦਾ ਸਫ਼ਰ ਸਫਲਤਾਪੂਰਵਕ ਤੈਅ ਕਰ ਚੁੱਕੇ ਸਮੀਪ ਕੰਗ ਸਾਲ 2026 'ਚ ਇੱਕ ਹੋਰ ਨਵਾਂ ਰਿਕਾਰਡ ਬਣਾਉਂਦਿਆਂ ਪੰਜ ਪੰਜਾਬੀ ਫਿਲਮਾਂ ਬੈਕ-ਟੂ-ਬੈਕ ਦਰਸ਼ਕਾਂ ਸਨਮੁੱਖ ਕਰਨ ਜਾ ਰਹੇ ਹਨ। ਆਓ ਇਨ੍ਹਾਂ ਫਿਲਮਾਂ ਦੇ ਨਾਵਾਂ ਅਤੇ ਪਹਿਲੂਆਂ ਵੱਲ ਇੱਕ ਝਾਤ ਮਾਰਦੇ ਹਾਂ:- ਸਮੀਪ ਕੰਗ ਦੀਆਂ ਆਉਣ ਵਾਲੀਆਂ ਫਿਲਮਾਂ ਕੈਰੀ ਆਨ ਜੱਟਾ 4: 'ਹੰਬਲ ਮੋਸ਼ਨ ਪਿਕਚਰਸ ਐਫ.ਜੈਡ.ਸੀ.ਓ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖ਼ਣ ਨਰੇਸ਼ ਕਥੂਰੀਆ ਵੱਲੋਂ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਸਮੀਪ ਕੰਗ ਵੱਲੋਂ ਸੰਭਾਲੀ ਗਈ ਹੈ। ਨਿਰਮਾਤਾ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਵੱਲੋਂ ਬਣਾਈ ਗਈ ਇਹ ਫ਼ਿਲਮ ਸਮੀਪ ਕੰਗ ਦੇ ਨਿਰਦੇਸ਼ਕ ਵਜੋਂ ਇਸ ਸਾਲ ਰਿਲੀਜ਼ ਹੋਣ ਵਾਲੀ ਦੂਜੀ ਫ਼ਿਲਮ ਹੋਵੇਗੀ, ਜੋ ਹਾਲ ਹੀ ਦੇ ਦਿਨਾਂ ਵਿੱਚ ਸਾਹਮਣੇ ਆਈ 'ਵਿਆਹ ਕਰਤਾਰੇ ਦਾ' ਵੀ ਦਰਸ਼ਕਾਂ ਸਨਮੁੱਖ ਕਰ ਚੁੱਕੇ ਹਨ। ਕੈਰੀ ਆਨ ਜੱਟੀਏ: 'ਪਨੋਰਮਾ ਸਟੂਡਿਓਜ਼ ਅਤੇ ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਅਤੇ ਸੁਯੰਕਤ ਨਿਰਮਾਣ ਅਧੀਨ ਵਜ਼ੂਦ ਵਿੱਚ ਲਿ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

Punjab Politics
*ਚੰਡੀਗੜ੍ਹ, 7 ਅਪ੍ਰੈਲ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟ...
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

Punjab News
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ। ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ਅਤੇ...
ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

Haryana
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਵਿੱਚ ਰਸੋਈ ਗੈਸ ਦੀ ਬਿਨਾ ਰੁਕਾਵਟ ਸਪਲਾਈ ਯਕੀਨੀ ਕਰਨ ਪ੍ਰਤੀ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਰਾਜਭਰ ਵਿੱਚ ਐਲਪੀਜੀ ਸਿਲੇਂਡਰਾਂ, ਜਿਸ ਵਿੱਚ 5 ਕਿਲੋਗ੍ਰਾਮ ਐਫਟੀਐਲ ਸਿਲੇਂਡਰ ਵੀ ਸ਼ਾਮਲ ਹਨ, ਦੀ ਸਪਲਾਈ ਅਤੇ ਪੀਐਨਜੀ ਨੇਟਵਰਕ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮੀਸ਼ਨਰ ਵੀ ਸ਼ਾਮਲ ਹੋਏ ਅਤੇ ਜਮੀਨੀ ਪੱਧਰ 'ਤੇ ਸਥਿਤੀ ਦਾ ਵਿਆਪਕ ਆਕਲਨ ਕੀਤਾ ਗਿਆ।           ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਕਿ ਸੂਬੇ ਦਾ ਕੋਈ ਵੀ ਪਰਿਵਾਰ ਸਵੱਛ ਰਸੋਈ ਫਿਯੂਲ ਦੀ ਉਪਲਬਧਤਾ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਸਮੇਤ ਅੰਤਮ ਛੋਰ ਤੱਕ ਐਲਪ...
ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

Haryana
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ 2047 ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ ਕੀਤਾ ਗਿਆ ਹੈ। ਇਸ ਦਸਤਾਵੇਜ ਤਹਿਤ ਸਾਰੇ ਵਿਭਾਗਾਂ ਨੂੰ ਸਾਲ 2030,2036 ਅਤੇ 2047 ਨੂੰ ਟੀਚਾ ਮਨੰਦੇ ਹੋਏ ਆਪਣੇ-ਆਪਣੇ ਵਿਜਨ, ਸਵਰੂਪ ਅਤੇ ਚੁਣੌਤਿਆਂ ਅਨੁਸਾਰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿਕਸਿਤ ਭਾਰਤ ਦਾ ਕੇਂਦਰ ਬਿੰਦੁ ਰਵੇਗਾ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਆਪਣੀ ਉਦਯੋਗਿਕ ਨੀਤੀ ਵਿੱਚ ਲੋੜਵੰਦ ਸ਼ੋਧ ਕੀਤੇ ਹਨ ਅਤੇ ਮੇਕ ਇਨ ਹਰਿਆਣਾ ਨੀਤੀ ਦਾ ਡ੍ਰਾਫਟ ਤਿਆਰ ਕੀਤਾ ਹੈ। ਜਿਸ ਨਾਲ ਸੂਬੇ ਨੂੰ ਉਦਯੋਗਿਕ ਨਿਵੇਸ਼ ਦਾ ਪ੍ਰਮੁੱਖ ਕੇਂਦਰ ਬਣਾਇਆ ਜਾ ਸਕੇ। ਨਿਵੇਸ਼ ਅਤੇ ਰੁਜਗਾਰ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਪ੍ਰੋਤਸਾਹਨ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਨਵੇਂ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕੈਪ...
ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

Haryana
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਨਿਰਦੇਸ਼ ਦਿੱਤੇ ਹਨ ਕਿ ਪੂਰੇ ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕੀਤੀ ਜਾਵੇ। ਇਸ ਬਾਰੇ ਸੂਬੇ ਦੇ ਸਾਰੇ ਐਕਸੀਅਨ (XEN) ਬਕਾਇਦਾ ਰਿਪੋਰਟ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਗਰਮੀਆਂ ਦੇ ਮੱਦੇਨਜ਼ਰ ਪਾਣੀ ਦੀ ਵਿਵਸਥਾ ਅਜੇ ਤੋਂ ਹੀ ਕੀਤੀ ਜਾਵੇ, ਜਿਸ ਦੇ ਤਹਿਤ ਨਹਿਰ ਬੰਦੀ ਦੌਰਾਨ ਕੋਈ ਦਿੱਕਤ ਨਾ ਆਵੇ, ਇਸ ਲਈ ਸਟੋਰੇਜ ਅਤੇ ਬਦਲਵੇਂ ਪ੍ਰਬੰਧਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਚੰਡੀਗੜ੍ਹ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗਰਮੀਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬਰਸਾਤ ਦੇ ਸੀਜ਼ਨ ਵਿੱਚ ਨਿਕਾਸੀ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪਬਲਿਕ ਹੈਲਥ ਵਿਭਾਗ ਦੇ ਈ.ਆਈ.ਸੀ. ਸ੍ਰੀ ਦੇਵੇਂਦਰ ਦਹੀਆ ਅਤੇ ਹੋਰ ਚੀਫ਼ ਇੰਜੀਨੀਅਰ ਵੀ ਮੌਜੂਦ ਸਨ, ...