ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ 'ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।
ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ""ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026" ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ 'ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।
ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ...








