ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 3 ਅਪ੍ਰੈਲ:- ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ।
ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗ...








