ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ।
ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕ...








