Tuesday, August 11
Shadow

Tag: latest news

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

Local news
ਮਾਲੇਰਕੋਟਲਾ, 29 ਮਾਰਚ :                  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

Breaking News
ਬਰਨਾਲਾ, 29 ਮਾਰਚ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।     ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

Local news
ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱ...
ਸਿਹਤਮੰਦ ਅਤੇ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਜਨ ਅੰਦੋਲਨ ਹੈ ਫਿਟ ਇੰਡੀਆ ਮੁਹਿੰਮ – ਗੌਰਵ ਗੌਤਮ

ਸਿਹਤਮੰਦ ਅਤੇ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਜਨ ਅੰਦੋਲਨ ਹੈ ਫਿਟ ਇੰਡੀਆ ਮੁਹਿੰਮ – ਗੌਰਵ ਗੌਤਮ

Haryana
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਿਹਾ ਕਿ ਸਿਹਤਮੰਦ ਅਤੇ ਸਰਗਰਮ ਜੀਵਨ ਜਿਊਣ ਲਈ ਨਿਯਮਤ ਸਰੀਰਕ ਅਤੇ ਫਿਟਨੈਸ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਫਿਟ ਇੰਡੀਆ ਸਿਰਫ ਇੱਕ ਮੁਹਿੰਮ ਨਹੀਂ, ਸਗੋਂ ਸਿਹਤਮੰਦ ਅਤੇ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਜਨ ਅੰਦੋਲਨ ਹੈ। ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨੂੰ ਸ਼ਾਮਲ ਕਰਕੇ ਫਿਟਨੈਸ ਨੂੰ ਆਪਣੀ ਆਦਤ ਬਣਾਉਣਾ ਹੋਵੇਗਾ। ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਇਹ ਗੱਲ ਅੱਜ ਪਲਵਲ ਸਥਿਤ ਨੇਤਾਜੀ ਸੁਭਾਸ਼ ਚੰਦਰ ਬੋਸ ਸਟੇਡੀਅਮ ਵਿੱਚ ‘ਫਿਟ ਇੰਡੀਆ-ਫਿਟ ਪਲਵਲ’ ਮੁਹਿੰਮ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨ ਸਮਾਜ ਵਿੱਚ ਫਿਟਨੈਸ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਫਿਟ ਇੰਡੀਆ ਮੁਹਿੰਮ ਦਾ ਉਦੇਸ਼ ਸਿਰਫ਼ ਇੱਕ ਦਿਨ ਦਾ ਆਯੋਜਨ ਨਹੀਂ, ਸਗੋਂ ਲੋਕਾਂ ਦੇ ਜੀਵਨ ਵਿੱਚ ਨਿਯਮਤ ਤੌਰ 'ਤੇ ਫਿਟਨੈਸ ਨ...
ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਬੀ ਖਰੀਦ ਸੀਜ਼ਨ ਸਾਲ 2026-27 ਦੌਰਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਖੁਰਾਕ ਵਿਭਾਗ ਅਤੇ ਫ਼ਸਲ ਖਰੀਦ ਨਾਲ ਜੁੜੀਆਂ ਹੋਰ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਰਬੀ ਖਰੀਦ ਸੀਜ਼ਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਰਬੀ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਆਉਣ ਵਾਲੇ ਅਨਾਜ ਦੀ ਖਰੀਦ ਭਾਰਤ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾਵੇਗੀ। ਆਉਂਦੀ 1 ਅਪ੍ਰੈਲ, 2026 ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਇਸ ਰਬੀ ਖਰੀਦ ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਯੋਧਿਆ ਲਈ ਤੀਰਥ ਯਾਤਰੀਆਂ ਦੀ ਅੰਬਾਲਾ ਤੋਂ ਵਿਸ਼ੇਸ਼ ਟ੍ਰੇਨ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਯੋਧਿਆ ਲਈ ਤੀਰਥ ਯਾਤਰੀਆਂ ਦੀ ਅੰਬਾਲਾ ਤੋਂ ਵਿਸ਼ੇਸ਼ ਟ੍ਰੇਨ ਨੂੰ ਕੀਤਾ ਰਵਾਨਾ

Haryana
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਅੰਬਾਲਾ ਤੋਂ ਅਯੋਧਿਆ ਲਈ ਤੀਰਥ ਯਾਤਰੀਆਂ ਦੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਅਗਲੇ ਮਹੀਨੇ ਅਪ੍ਰੈਲ ਦੇ ਆਖਰੀ ਹਫ਼ਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ (ਨੰਦੇੜ, ਮਹਾਰਾਸ਼ਟਰ) ਲਈ ਤੀਰਥ ਯਾਤਰੀਆਂ ਵਾਸਤੇ ਵਿਸ਼ੇਸ਼ ਟ੍ਰੇਨ ਜਾਵੇਗੀ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਤੀਰਥ ਯਾਤਰੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੂਰੇ ਹਰਿਆਣਾ ਲਈ ਇੱਕ ਇਤਿਹਾਸਕ ਅਤੇ ਭਾਵੁਕ ਪਲ ਹੈ। ਭਗਵਾਨ ਸ੍ਰੀ ਕ੍ਰਿਸ਼ਨ ਦੀ ਇਸ ਪਵਿੱਤਰ ਧਰਤੀ ਤੋਂ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ, ਅਯੁੱਧਿਆ ਧਾਮ ਲਈ ਇਸ ਵਿਸ਼ੇਸ਼ ਤੀਰਥ ਟ੍ਰੇਨ ਨੂੰ ਰਵਾਨਾ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਬਹੁਤ ਮਾਣ ਅਤੇ ਗੌਰਵ ਦਾ ਅਨੁਭਵ ਹੋ ਰਿਹਾ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਯੋਧਿਆ ਵਿੱਚ ਬਣਿਆ ਭਗਵਾਨ ਸ੍ਰੀ ਰਾਮ ਜੀ ਦਾ ਆਲੀਸ਼ਾਨ, ਵੱਡਾ ...
ਹਰਿਆਣਾ ਵਿੱਚ ਐਲਪੀਜੀ ਸਿਲੰਡਰ ਨਾਲ ਜੁੜੀ ਕੋਈ ਸਮੱਸਿਆ ਨਹੀਂ, ਸਪਲਾਈ ਨਿਰਵਿਘਨ ਜਾਰੀ – ਰਾਜੇਸ਼ ਨਾਗਰ

ਹਰਿਆਣਾ ਵਿੱਚ ਐਲਪੀਜੀ ਸਿਲੰਡਰ ਨਾਲ ਜੁੜੀ ਕੋਈ ਸਮੱਸਿਆ ਨਹੀਂ, ਸਪਲਾਈ ਨਿਰਵਿਘਨ ਜਾਰੀ – ਰਾਜੇਸ਼ ਨਾਗਰ

Haryana
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਖੁਰਾਕ ਅਤੇ ਸਪਲਾਈ ਮੰਤਰੀ ਸ਼੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸੂਬੇ ਵਿੱਚ ਐਲਪੀਜੀ ਸਿਲੰਡਰ ਨਾਲ ਜੁੜੀ ਕੋਈ ਸਮੱਸਿਆ ਨਹੀਂ ਹੈ। ਸੂਬੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਨਿਰਵਿਘਨ ਜਾਰੀ ਹੈ। ਉਨ੍ਹਾਂ ਨੇ ਸਾਰੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜਿੱਥੇ-ਜਿੱਥੇ ਪੀਐਨਜੀ ਗੈਸ ਦੀ ਸਪਲਾਈ ਮੌਜੂਦ ਹੈ, ਉੱਥੇ ਵੱਧ ਤੋਂ ਵੱਧ ਖਪਤਕਾਰ ਪੀਐਨਜੀ ਗੈਸ ਦੇ ਕਨੈਕਸ਼ਨ ਲੈਣ। ਮੰਤਰੀ ਸ਼੍ਰੀ ਰਾਜੇਸ਼ ਨਾਗਰ ਨੇ ਦੱਸਿਆ ਕਿ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੇਂਦਰੀ ਊਰਜਾ, ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਨਵੀਂ ਤੇ ਨਵੀਕਰਣੀ ਊਰਜਾ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਨੇ ਸਾਰੇ ਰਾਜਾਂ ਦੇ ਖੁਰਾਕ ਅਤੇ ਸਪਲਾਈ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਜਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸਭ ਤੋਂ ਸੁਝਾਅ ਲਏ ਗਏ ਅਤੇ ਸੰਭਾਵੀ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Punjab News
ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼...
ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

Crime News, Punjab News
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

Punjab Politics
ਚੰਡੀਗੜ੍ਹ, 28 ਮਾਰਚ:"ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ। ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ। ...