ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ; 12 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ...








