ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।
ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।...








