ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 13 ਜੁਲਾਈ: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਵੱਛਤਾ ਪ੍ਰਤੀ ਵਿਆਪਕ ਜਨ-ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨੇ ਖੁਦ ਸ਼ਰਮਦਾਨ ਕਰਕੇ ਸਫਾਈ ਕੀਤੀ ਅਤੇ ਸੂਬਾ ਵਾਸੀਆਂ ਨੂੰ ਸਵੱਛਤਾ ਨੂੰ ਜਨ-ਅੰਦੋਲਨ ਬਣਾਉਣ ਦੀ ਅਪੀਲ ਕੀਤੀ ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁਹਿੰਮ ਦੀ ਸ਼ੁਰੂਆਤ ਪੰਚਕੂਲਾ ਦੇ ਸੈਕਟਰ-20 ਦੀ ਮੁੱਖ ਮਾਰਕੀਟ ਦੇ ਸਾਹਮਣੇ ਖੁਦ ਝਾੜੂ ਲਗਾ ਕੇ ਕੀਤੀ। ਉਨ੍ਹਾਂ ਨੇ ਆਸ-ਪਾਸ ਦੇ ਇਲਾਕੇ ਦੀ ਸਫਾਈ ਕਰਦੇ ਹੋਏ ਨਾਗਰਿਕਾਂ ਨੂੰ ਸਵੱਛ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੂੜੇ ਦੇ ਵਿਗਿਆਨਕ ਅਤੇ ਉਚਿਤ ਨਿਪਟਾਰੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਖੁਦ ਕੂੜਾ ਇਕੱਠਾ ਕਰਕੇ ਰੇਹੜੀ ਵਿੱਚ ਪਾਇਆ। ਇਸ ਮੌਕੇ 'ਤੇ ਉਨ੍ਹਾਂ ਨੇ 'ਇੱਕ...








