ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ
ਚੰਡੀਗੜ੍ਹ, 13 ਜੁਲਾਈ:
ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।
ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ...








