Monday, November 2
Shadow

Tag: latest news

ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰਨ ਲਈ ਤੇਜ਼ ਕੀਤੇ ਗਏ ਯਤਨ – ਏ.ਸੀ.ਐੱਸ. ਸਿਹਤ ਡਾ. ਸੁਮਿਤਾ ਮਿਸ਼ਰਾ

ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰਨ ਲਈ ਤੇਜ਼ ਕੀਤੇ ਗਏ ਯਤਨ – ਏ.ਸੀ.ਐੱਸ. ਸਿਹਤ ਡਾ. ਸੁਮਿਤਾ ਮਿਸ਼ਰਾ

Haryana
ਚੰਡੀਗੜ੍ਹ, 14 ਮਈ - ਹਰਿਆਣਾ ਸਰਕਾਰ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਪ੍ਰਥਾਵਾਂ 'ਤੇ ਰੋਕ ਲਗਾਉਣ ਲਈ ਆਪਣੀ ਰਾਜ ਵਿਆਪੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਸੁਮਿਤਾ ਮਿਸ਼ਰਾ ਨੇ ਰਾਜ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਤੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐੱਮ.ਟੀ.ਪੀ.) ਐਕਟ ਨੂੰ ਚੰਗੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ, ਤਾਂ ਜੋ ਕੰਨਿਆ ਭਰੂਣ ਹੱਤਿਆ ਨੂੰ ਖਤਮ ਕੀਤਾ ਜਾ ਸਕੇ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਨੂੰ ਗੈਰ-ਕਾਨੂੰਨੀ ਲਿੰਗ ਨਿਰਧਾਰਨ ਗਤੀਵਿਧੀਆਂ ਵਿਰੁੱਧ ਛਾਪੇਮਾਰੀ ਅਤੇ ਜਾਂਚ ਵਿੱਚ ਵਾਧਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਉਲੰਘਣਾਵਾਂ ਦੀ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਅੱਧੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਅੱਧੀ

Haryana
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ 'ਤੇ ਫਿਯੁਲ ਦੀ ਬਚਤ, ਵਾਤਾਵਰਣ ਸੁਰੱਖਿਆ ਅਤੇ ਸਰੋਤਾਂ ਦੀ ਸੰਤੁਲਿਤ ਵਰਤੋਂ ਵੱਲ ਇੱਕ ਅਹਿਮ ਪਹਿਲ ਕਰਦਿਆਂ ਆਪਣੇ ਫਲੀਟ (ਕਾਫਲੇ) ਵਿੱਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਸਿਰਫ਼ ਲੋੜੀਂਦੇ ਵਾਹਨਾਂ ਨੂੰ ਹੀ ਫਲੀਟ ਵਿੱਚ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਫ਼ਤੇ ਵਿੱਚ ਇੱਕ ਦਿਨ ਬਿਨਾਂ ਕਿਸੇ ਵਾਹਨ ਦੇ ਕੰਮ ਕਰਨ ਦਾ ਵੀ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨੂੰ ਖ਼ੁਦ ਮਿਸਾਲ ਕਾਇਮ ਕਰਕੇ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਯਾਤਰਾ ਦੌਰਾਨ ਸੀਮਤ ਵਾਹਨਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਨਤਕ ਆਵਾਜਾਈ (ਪਬਲਿ...
ਵਿਕਸਤ ਦੇਸ਼ਾਂ ਦੀ ਤਰਜ਼ ‘ਤੇ ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲੈਣ – ਮੁੱਖ ਮੰਤਰੀ

ਵਿਕਸਤ ਦੇਸ਼ਾਂ ਦੀ ਤਰਜ਼ ‘ਤੇ ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲੈਣ – ਮੁੱਖ ਮੰਤਰੀ

Haryana
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ 'ਵਿਕਸਤ ਭਾਰਤ-2047' ਦੇ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰੇਗਾ। ਇਸ ਦੇ ਲਈ ਸਾਰੇ ਵਿਭਾਗਾਂ ਦੇ ਤਾਲਮੇਲ ਵਾਲੇ ਯਤਨ ਜ਼ਰੂਰੀ ਹਨ। ਸਿਹਤ ਵਿਭਾਗ ਵੱਲੋਂ ਤਿਆਰ ਕੀਤੇ ਗਏ 5 ਸਾਲਾ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦਿਆਂ ਵੀਰਵਾਰ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲਵੇ, ਜੋ ਆਧੁਨਿਕ ਤਕਨੀਕਾਂ ਦੀ ਸਹਾਇਤਾ ਨਾਲ ਹੋਰ ਵਿਕਸਤ ਦੇਸ਼ਾਂ ਅਤੇ ਰਾਜਾਂ ਦੀ ਤਰਜ਼ 'ਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵਿਭਾਗ ਦੀ ਮਦਦ ਕਰ ਸਕਣ ਤਾਂ ਜੋ ਟੀਚਿਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਵਿਅਕਤੀ ਤੱਕ ਵਧੀਆ, ਸੁਲਭ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਵਾਰ ਰੂਮ ਦੀ ਤਰਜ਼ 'ਤੇ ਬਣੇਗਾ ਕੇਂਦਰੀ ਕੰਟਰੋਲ ਰੂਮ: ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਿਸ਼ੂ (ਨਵਜੰਮੇ ਬੱਚਿਆਂ) ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਰਿਕਾਰਡ ਪੱਧਰ ਤੱਕ ਘਟਾਉਣ ਦੀ ਲੋੜ ਹੈ। ਇਸ ਦੇ ਲਈ ਇੱਕ ਸੈਂਟ...
ਵੈਭਵ ਸੂਰਿਆਵੰਸ਼ੀ ਦੀ ਟੀਮ ਇੰਡੀਆ ‘ਚ ਐਂਟਰੀ, BCCI ਨੇ ਤਿਕੋਣੀ ਲੜੀ ਲਈ ਕੀਤਾ ਟੀਮ ਦਾ ਐਲਾਨ

ਵੈਭਵ ਸੂਰਿਆਵੰਸ਼ੀ ਦੀ ਟੀਮ ਇੰਡੀਆ ‘ਚ ਐਂਟਰੀ, BCCI ਨੇ ਤਿਕੋਣੀ ਲੜੀ ਲਈ ਕੀਤਾ ਟੀਮ ਦਾ ਐਲਾਨ

Sports
India A Squad 2026: ਜਦੋਂ ਕਿ ਕ੍ਰਿਕਟ ਪ੍ਰਸ਼ੰਸਕ ਇਸ ਸਮੇਂ ਆਈਪੀਐਲ ਦਾ ਆਨੰਦ ਮਾਣ ਰਹੇ ਹਨ, ਬੀਸੀਸੀਆਈ ਨੇ ਇੱਕ ਹੋਰ ਮਹੱਤਵਪੂਰਨ ਲੜੀ ਲਈ ਇੰਡੀਆ 'ਏ' ਟੀਮ ਦਾ ਐਲਾਨ ਕੀਤਾ ਹੈ। ਅਗਲੇ ਮਹੀਨੇ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਰੁੱਧ ਤਿਕੋਣੀ ਲੜੀ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਤਿਲਕ ਵਰਮਾ ਨੂੰ ਕਪਤਾਨ ਨਿਯੁਕਤ ਕੀਤਾ ਗਿਆ ਹੈ। ਰਿਆਨ ਪਰਾਗ ਉਪ-ਕਪਤਾਨ ਹੋਣਗੇ। ਇਸ ਲੜੀ ਲਈ ਵੈਭਵ ਨੂੰ ਵੀ ਚੁਣਿਆ ਗਿਆ ਹੈ। ਆਈਪੀਐਲ ਸਿਤਾਰਿਆਂ ਨੂੰ ਮੌਕਾ ਮਿਲਿਆ ਵੈਭਵ ਦੇ ਨਾਲ ਪੰਜਾਬ ਕਿੰਗਜ਼ ਦੇ ਓਪਨਰ ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ, ਆਯੁਸ਼ ਬਡੋਨੀ ਅਤੇ ਵਿਪ੍ਰਾਜ ਨਿਗਮ ਨੂੰ ਵੀ ਪਹਿਲੀ ਵਾਰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਉਨ੍ਹਾਂ ਪ੍ਰਸ਼ੰਸਕਾਂ ਦੀ ਉਡੀਕ ਖਤਮ ਹੋ ਗਈ ਜਾਪਦੀ ਹੈ ਜੋ ਸੋਚ ਰਹੇ ਸਨ ਕਿ ਕੀ ਉਹ ਕਦੇ ਵੈਭਵ ਨੂੰ ਟੀਮ ਇੰਡੀਆ ਦੀ ਜਰਸੀ ਵਿੱਚ ਦੇਖਣਗੇ। ਤਿਕੋਣੀ ਲੜੀ ਵਿੱਚ ਹੋਰ ਟੀਮਾਂ ਸ਼ਡਿਊਲ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਭਾਰਤ, ਸ਼੍ਰੀਲੰਕਾ ਅਤੇ ਅਫਗਾਨਿਸਤਾਨ ਦੀ ਸ਼ਮੂਲੀਅਤ ਵਾਲੀ ਇਹ ਲੜੀ ਇੱਕ ਰੋਜ਼ਾ ਫਾਰਮੈਟ ਵਿੱਚ ਖੇਡੀ ਜ...
ਕੀ ਤੁਹਾਨੂੰ ਚੂਹੇ ਪਰੇਸ਼ਾਨ ਕਰ ਰਹੇ ਹਨ? ਛੁਟਕਾਰਾ ਪਾਉਣ ਲਈ ਅਪਣਾਓ ਇਹ ਤਰੀਕੇ

ਕੀ ਤੁਹਾਨੂੰ ਚੂਹੇ ਪਰੇਸ਼ਾਨ ਕਰ ਰਹੇ ਹਨ? ਛੁਟਕਾਰਾ ਪਾਉਣ ਲਈ ਅਪਣਾਓ ਇਹ ਤਰੀਕੇ

Health
ਘਰ ਵਿੱਚ ਚੂਹਿਆਂ ਦਾ ਹੋਣਾ ਚਿੰਤਾ ਵਾਲੀ ਗੱਲ ਹੈ। ਚੂਹੇ ਰਸੋਈ ਤੋਂ ਲੈ ਕੇ ਲਿਵਿੰਗ ਰੂਮ ਤੱਕ, ਹਰ ਜਗ੍ਹਾਂ ਤਬਾਹੀ ਮਚਾ ਦਿੰਦੇ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਚੂਹਿਆਂ ਨੂੰ ਘਰਾਂ ਤੋਂ ਬਾਹਰ ਕੱਢਣਾ ਕਾਫ਼ੀ ਨਹੀਂ ਹੈ ਸਗੋਂ ਇਹ ਯਕੀਨੀ ਬਣਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ ਕਿ ਉਹ ਦੁਬਾਰਾ ਮੁੜ ਕੇ ਨਾ ਆਉਣ। ਲੋਕ ਚੂਹਿਆਂ ਤੋਂ ਛੁਟਕਾਰਾ ਪਾਉਣ ਲਈ ਕਈ ਤਰੀਕੇ ਅਜ਼ਮਾਉਂਦੇ ਹਨ। ਬਾਜ਼ਾਰ ਵਿੱਚ ਬਹੁਤ ਸਾਰੇ ਉਤਪਾਦ ਉਪਲਬਧ ਹਨ ਜੋ ਉਨ੍ਹਾਂ ਨੂੰ ਭਜਾਉਣ ਦਾ ਦਾਅਵਾ ਕਰਦੇ ਹਨ। ਲੋਕ ਚੂਹਿਆਂ ਦੇ ਜਾਲ ਦੀ ਵਰਤੋਂ ਵੀ ਕਰਦੇ ਹਨ। ਅਜਿਹੀ ਸਥਿਤੀ ਵਿੱਚ ਚੂਹਿਆਂ ਤੋਂ ਛੁਟਕਾਰਾ ਪਾਉਣ ਲਈ ਕੁਦਰਤੀ ਅਤੇ ਸੁਰੱਖਿਅਤ ਤਰੀਕਿਆਂ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਹੈ, ਜੋ ਉਨ੍ਹਾਂ ਨੂੰ ਮਾਰੇ ਬਿਨਾਂ ਤੁਹਾਡੇ ਘਰ ਤੋਂ ਭਜਾ ਦੇਣਗੇ। ਚੂਹਿਆਂ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਬੇਕਿੰਗ ਸੋਡਾ: ਖਾਣਾ ਪਕਾਉਣ ਵਿੱਚ ਵਰਤਿਆ ਜਾਣ ਵਾਲਾ ਬੇਕਿੰਗ ਸੋਡਾ ਚੂਹਿਆਂ ਨੂੰ ਭਜਾ ਸਕਦਾ ਹੈ। ਪਹਿਲਾਂ ਇੱਕ ਕੱਪ ਆਟਾ ਲਓ, ਪੁਦੀਨੇ ਦਾ ਤੇਲ ਅਤੇ ਬੇਕਿੰਗ ਸੋਡਾ ਪਾਓ ਅਤੇ ਚੰਗੀ ਤਰ੍ਹ...
ਯੋਗਰਾਜ ਸਿੰਘ ਦੇ ਵਿਵਾਦਿਤ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਯੋਗਰਾਜ ਸਿੰਘ ਦੇ ਵਿਵਾਦਿਤ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

Entertainment
ਮੋਹਾਲੀ: ਪੰਜਾਬ ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਪੰਜਾਬੀ ਵੈੱਬ ਸੀਰੀਜ਼ ਲੁੱਖੇ ਦੀ ਵੀਡੀਓ ਨੂੰ ਲੈ ਕੇ ਸੂ-ਮੋਟੋ ਨੋਟਿਸ ਲਿਆ ਹੈ, ਜਿਸ ਵਿੱਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਲੱਗੇ ਹਨ। ਕਮਿਸ਼ਨ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਵਰਤੀ ਗਈ ਭਾਸ਼ਾ ਨਾ ਸਿਰਫ਼ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਸਮਾਜ ਵਿੱਚ ਗਲਤ ਸੰਦੇਸ਼ ਵੀ ਦੇ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਦੇ ਹੁਕਮ ਪੰਜਾਬ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇ ਕਿ ਵੈੱਬ ਸੀਰੀਜ਼ ਵਿੱਚ ਵਰਤੀ ਗਈ ਸਮੱਗਰੀ ਕਿੰਨੀ ਹੱਦ ਤੱਕ ਔਰਤਾਂ ਦੀ ਅਪਮਾਨਨਾ ਕਰਦੀ ਹੈ ਅਤੇ ਕੀ ਇਸ ਨਾਲ ਕਾਨੂੰਨੀ ਉਲੰਘਣਾ ਹੋਈ ਹੈ। ਕਲਾਕਾਰ, ਲੇਖਕ ਤੇ ਨਿਰਦੇਸ਼ਕ ਖਿਲਾਫ ਕਾਰਵਾਈ ਦੀ ਮੰਗ ਕਮਿਸ਼ਨ ਨੇ ਵੈੱਬ ਸੀਰੀਜ਼ ਨਾਲ ਜੁੜੇ ਕਲਾਕਾਰਾਂ, ਲੇਖਕ ਅਤੇ ਨਿਰਦੇਸ਼ਕ ਖਿਲਾਫ ਵੀ ਉਚਿਤ ਕਾਰਵਾਈ...
ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

Local news
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ...
ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

Local news
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

Punjab News
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ...
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

Punjab News
ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, "ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ,...